post

Jasbeer Singh

(Chief Editor)

Punjab

ਕਿਸਾਨਾਂ ਵੱਲੋਂ ਮੁੜ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਨ ਦੀ ਤਿਆਰੀ ! ...

post-img

ਪੰਜਾਬ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਟੋਲ ਪਲਾਜ਼ਾ ਕੰਪਨੀ ਵਿਚਾਲੇ ਟਕਰਾਅ ਦੀ ਸੰਭਾਵਨਾ ਇਕ ਵਾਰ ਫਿਰ ਵਧ ਗਈ ਹੈ। ਲਗਾਤਾਰ ਵਧ ਰਹੇ ਰੇਟਾਂ ਦੇ ਖਿਲਾਫ ਟੋਲ ਪਲਾਜ਼ਾ ਨੂੰ ਫਰੀ ਬਣਾਉਣ ਲਈ ਲੰਬੇ ਸਮੇਂ ਤੋਂ ਹੜਤਾਲ 'ਤੇ ਬੈਠੇ ਕਿਸਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਟੋਲ ਪਲਾਜ਼ਾ ਸ਼ੁਰੂ ਕਰਨ ਲਈ ਮਜਬੂਰ ਹੋ ਗਏ ਸੀ। ਪਰ ਇੱਕ ਵਾਰ ਫਿਰ ਤੋਂ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਨੂੰ ਬੰਦ ਕਰਨ ਦੀ ਗੱਲ ਆਖੀ ਗਈ ਹੈ।ਮਿਲੀ ਜਾਣਕਾਰੀ ਮੁਤਾਬਿਕ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਲਈ ਪੰਜਾਬ ਸਰਕਾਰ ਨੂੰ 18 ਤਰੀਕ ਤੱਕ ਦਾ ਅਲਟੀਮੇਟਮ ਜਾਰੀ ਕੀਤਾ ਹੈ। ਇਹ ਫੈਸਲਾ ਲੁਧਿਆਣਾ ਦੇ ਨੂਰਪੁਰ ਬੇਟ ਵਿਖੇ ਹੋਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ’ਚ ਲਿਆ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਲੋਕਾਂ ਦੀ ਭਲਾਈ ਦੇ ਲਈ ਇਸ ਟੋਲ ਪਲਾਜ਼ੇ ਦੀਆਂ ਕੀਮਤਾਂ ਘੱਟ ਕਰਨਾ ਜਰੂਰੀ ਹੈ ਅਤੇ ਹੋ ਸਕੇ ਤਾਂ ਇਸ ਨੂੰ ਹਟਾਉਣ ਦੇ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।

Related Post