ਕਿਸਾਨਾਂ ਨੇ ਕੀਤਾ ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰ ਦਾ ਸਖ਼ਤ ਵਿਰੋਧ
ਯਮੁਨਾਨਗਰ, 20 ਜੁਲਾਈ 2026 : ਹਰਿਆਣਾ (Haryana) ਦੇ ਸ਼ਹਿਰ ਯਮੁਨਾਨਗਰ ਵਿਖੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ (Gurnam Singh Charuni) ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਸੜਕਾਂ ਦੇ ਉਤਰ ਆਏ ਤੇ ਨਾਅਰੇਬਾਜੀ ਕੀਤੀ ।
ਕੀ ਦੋਸ਼ ਲਗਾਇਆ ਕਿਸਾਨਾਂ ਨੇ
ਮਿਲੀ ਜਾਣਕਾਰੀ ਅਨੁਸਾਰ ਜਿਸ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਸੜਕਾਂ ਤੇ ਉਤਰਦਿਆਂ ਯਮੁਨਾਨਗਰ ਦੇ ਟੋਲ ਪਲਾਜ਼ਾ `ਤੇ ਪਹੁੰਚ ਕੇ ਟੋਲ ਜਾਮ ਕਰਕੇ ਸਰਕਾਰ ਖਿ਼ਲਾਫ਼ ਨਾਅਰੇਬਾਜ਼ੀ (Slogans) ਕੀਤੀ ਗਈ ਹੈ ਦੌਰਾਨ ਕਿਸਾਨਾਂ ਨੇ ਦੋਸ਼ ਲਗਾਇਆ ਹੈ ਕਿ ਟ੍ਰੇਡ ਡੀਲ ਦੇ ਵਿਰੋਧ ਵਿੱਚ ਦਿੱਲੀ ਦੇ ਕਿਸਾਨ ਭਵਨ ਵਿੱਚ ਹੋਣ ਵਾਲੀ ਮਹਾ-ਪੰਚਾਇਤ ਨੂੰ ਰੋਕਣ ਲਈ ਸਰਕਾਰ ਨੇ ਪਹਿਲਾਂ ਹੀ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ (Arrested) ਕਰ ਲਿਆ ।
ਪ੍ਰਦਰਸ਼ਨਕਾਰੀਆਂ ਨੇ ਲਗਾਇਆ ਸਰਕਾਰ ਤੇ ਲੋਕਤੰਤਰੀ ਅਧਿਕਾਰਾਂ ਦੇ ਘਾਣ ਦਾ ਦੋਸ਼
ਹਰਿਆਣਾ ਦੇ ਕਿਸਾਨਾਂ ਨੇ ਦੱਸਿਆ ਕਿ ਸਿਰਫ਼ ਗੁਰਨਾਮ ਸਿੰਘ ਚੜੂਨੀ ਹੀ ਨਹੀਂ ਸਗੋਂ ਕੁਰੂਕਸ਼ੇਤਰ ਦੇ ਜਿ਼ਲ੍ਹਾ ਪ੍ਰਧਾਨ ਨੂੰ ਵੀ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਹੈ । ਪ੍ਰਦਰਸ਼ਨਕਾਰੀਆਂ (Protesters) ਨੇ ਸਰਕਾਰ `ਤੇ ਲੋਕਤੰਤਰੀ ਅਧਿਕਾਰਾਂ ਦਾ ਘਾਣ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਅਮਨ-ਅਮਾਨ ਨਾਲ ਆਪਣੀ ਗੱਲ ਰੱਖਣ ਵਾਲੇ ਕਿਸਾਨਾਂ ਨੂੰ ਧੱਕੇ ਨਾਲ ਰੋਕਿਆ ਜਾ ਰਿਹਾ ਹੈ ।
ਟੋਲ ਪਲਾਜ਼ਾ `ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ (Farmers) ਨੇ ਸਰਕਾਰ ਖਿ਼ਲਾਫ਼ ਨਾਅਰੇਬਾਜ਼ੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਤੇ ਚਿਤਾਵਨੀ ਦਿੱਤੀ ਕਿ ਜੇਕਰ ਸਾਰੇ ਕਿਸਾਨ ਆਗੂਆਂ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੂਰੇ ਸੂਬੇ ਵਿੱਚ ਵੱਡੇ ਪੱਧਰ `ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ ।
