July 6, 2024 00:42:32
post

Jasbeer Singh

(Chief Editor)

Punjab, Haryana & Himachal

ਕਿਸਾਨਾਂ ਨੂੰ ਇਨ੍ਹਾਂ ਸਖਤ ਸ਼ਰਤਾਂ ਨਾਲ ਦਿੱਲੀ ਵਿਚ ਦਾਖਲ ਹੋਣ ਦੀ ਮਿਲੀ ਇਜਾਜ਼ਤ...

post-img

ਦਿੱਲੀ ਪੁਲਿਸ ਨੇ ਸਖ਼ਤ ਸ਼ਰਤਾਂ ਸਮੇਤ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਚ ਮਹਾਪੰਚਾਇਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਸ਼ਰਤਾਂ ਮੁਤਾਬਕ ਕੋਈ ਕਿਸਾਨ ਟਰੈਕਟਰ-ਟਰਾਲੀ ਨਹੀਂ ਲਿਆਏਗਾ ਅਤੇ ਰਾਤ ਨੂੰ ਮਹਾਪੰਚਾਇਤ ਵਾਲੇ ਸਥਾਨ ’ਤੇ ਨਹੀਂ ਰੁਕੇਗਾ।ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਵਿਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕਰ ਕੇ ਲੋਕ ਤਾਕਤ ਦਿਖਾਈ ਜਾਵੇਗੀ। ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਮਗਰੋਂ ਇਹ ਦੂਜੀ ਵਾਰ ਹੈ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਵਿਚ ਜੁੜ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੂੰ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ’ਚੋਂ ਵੱਡਾ ਹੁੰਗਾਰਾ ਮਿਲਣ ਦੀ ਆਸ ਹੈ।ਦਿੱਲੀ ਪੁਲਿਸ ਨੇ ਸਖ਼ਤ ਸ਼ਰਤਾਂ ਸਮੇਤ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਚ ਮਹਾਪੰਚਾਇਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਸ਼ਰਤਾਂ ਮੁਤਾਬਕ ਕੋਈ ਕਿਸਾਨ ਟਰੈਕਟਰ-ਟਰਾਲੀ ਨਹੀਂ ਲਿਆਏਗਾ ਅਤੇ ਰਾਤ ਨੂੰ ਮਹਾਪੰਚਾਇਤ ਵਾਲੇ ਸਥਾਨ ’ਤੇ ਨਹੀਂ ਰੁਕੇਗਾ। ਕੋਈ ਇੱਥੇ ਖਾਣਾ ਨਹੀਂ ਪਕਾਏਗਾ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕਰੇਗਾ। ਪੰਜ ਹਜ਼ਾਰ ਦਾ ਇਕੱਠ ਕਰਨ ਦੀ ਆਗਿਆ ਦਿੱਤੀ ਗਈ ਹੈ। ਮਹਾਪੰਚਾਇਤ ਮਗਰੋਂ ਕੋਈ ਮਾਰਚ ਨਹੀਂ ਕਰ ਸਕੇਗਾ ਅਤੇ ਆਗੂਆਂ ਦੇ ਭਾਸ਼ਨ ਕਿਸੇ ਨੂੰ ਠੇਸ ਪਹੁੰਚਾਉਣ ਵਾਲੇ ਨਹੀਂ ਹੋਣਗੇ। ਪੁਲਿਸ ਦੀਆਂ ਹਦਾਇਤਾਂ ਨੂੰ ਮੰਨਣਾ ਪਵੇਗਾ। ਕਿਸਾਨ ਆਗੂਆਂ ਨੇ ਲਿਖਤੀ ਤੌਰ ਉਤੇ ਹਦਾਇਤਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਹੈ।ਇਧਰ, ਐੱਸਕੇਐੱਮ ਮਹਾਪੰਚਾਇਤ ਵਿੱਚ ਕਿੰਨਾ ਕੁ ਇਕੱਠ ਜੁਟਾ ਪਾਉਂਦਾ ਹੈ, ਇਸ ’ਤੇ ਸਰਕਾਰ ਦੀ ਨਜ਼ਰ ਰਹੇਗੀ। ਸੰਯੁਕਤ ਕਿਸਾਨ ਮੋਰਚਾ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਵੱਡੀ ਗਿਣਤੀ ਕਿਸਾਨ ਤੇ ਮਜ਼ਦੂਰ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਜਾਣਗੇ ਅਤੇ ਕੱਲ੍ਹ ਦੁਪਹਿਰ ਵੇਲੇ ਹੀ ਕਿਸਾਨਾਂ ਤੇ ਮਜ਼ਦੂਰਾਂ ਨੇ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ ਸਨ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਸਰਕਾਰੀ ਟਰਾਂਸਪੋਰਟ ਰਾਹੀਂ ਕਿਸਾਨ ਦਿੱਲੀ ਪੁੱਜਣਗੇ ਅਤੇ ਮਹਾਪੰਚਾਇਤ ਵਿਚ ਲੱਖਾਂ ਦੀ ਗਿਣਤੀ ਵਿੱਚ ਲੋਕ ਜੁੜਨਗੇ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਵੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ।

Related Post