ਭਾਰਤ-ਅਮਰੀਕਾ ਵਪਾਰ ਸਮਝੌਤੇ ਕਮੀਆਂ ਦੇਖਣ ਵਾਲੇ ਕਿਸਾਨ ਗੱਲਬਾਤ ਕਰਨ : ਜਾਖੜ ਚੰਡੀਗੜ੍ਹ, 11 ਫਰਵਰੀ 2026 : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਜੇਕਰ ਕਮੀਆਂ ਦੇਖਦੇ ਹਨ ਤਾਂ ਗੱਲਬਾਤ ਕਰਨ। ਹੋਰ ਕੀ ਕੀ ਆਖਿਆ ਜਾਖੜ ਨੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਿਥੇ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਕਮੀਆਂ ਦੇਖਣ ਵਾਲੇ ਕਿਸਾਨਾਂ ਨੂੰ ਅੰਦੋਲਨ ਦੀ ਥਾਂ ਗੱਲਬਾਤ ਕਰਨ ਦਾ ਰਾਹ ਅਖਤਿਆਰ ਕਰਨ ਦੀ ਅਪੀਲ ਕੀਤੀ ਹੈ ਨੇ ਆਖਿਆ ਹੈ ਕਿ ਇਹ ਸਮਝੌਤਾ ਕਿਸਾਨਾਂ ਖਾਸ ਕਰਕੇ ਪੰਜਾਬ ਦੇ ਕਿਸਾਨਾਂ `ਤੇ ਮਾੜਾ ਪ੍ਰਭਾਵ ਨਹੀਂ ਪਾਵੇਗਾ। ਇਸ ਨਾਲ ਉਦਯੋਗ ਅਤੇ ਵਪਾਰ ਨੂੰ ਲਾਭ ਹੋਵੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਉਗਾਈਆਂ ਜਾਣ ਵਾਲੀਆਂ ਫਸਲਾਂ - ਕਣਕ, ਝੋਨਾ, ਮੱਕੀ, ਗੰਨਾ, ਆਦਿ - ਨੂੰ ਇਸ ਸਮਝੌਤੇ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਦਾ ਕਿਸਾਨਾਂ `ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਕਿਸਾਨ ਸੌਦੇ ਨਾਲ ਕਿਸਾਨਾਂ ਤੇ ਪੈਣ ਵਾਲੇ ਪ੍ਰਭਾਵ ਨੂੰ ਕਰਨ ਸਪੱਸ਼ਟ : ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੌਦੇ ਦੇ ਪੰਜਾਬ ਦੇ ਕਿਸਾਨਾਂ `ਤੇ ਪੈਣ ਵਾਲੇ ਪ੍ਰਭਾਵ ਨੂੰ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਸੰਗਠਨ ਮੰਨਦਾ ਹੈ ਕਿ ਇਸ ਨਾਲ ਪੰਜਾਬ ਦੇ ਕਿਸਾਨਾਂ `ਤੇ ਅਸਰ ਪਵੇਗਾ, ਤਾਂ ਉਨ੍ਹਾਂ ਨੂੰ ਗੱਲਬਾਤ ਕਰਨੀ ਚਾਹੀਦੀ ਹੈ ਤੇ ਸਾਡੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਗੱਲਬਾਤ ਦਾ ਰਸਤਾ ਬੰਦ ਹੋਣ `ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮੋਦੀ ਹਨ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਦ੍ਰਿੜ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਹਨ ਅਤੇ ਇਹ ਸੌਦਾ ਵੀ ਉਸੇ ਦ੍ਰਿੜਤਾ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦਾ ਹੈ।ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਅਮਰੀਕਾ ਨੂੰ ਦੁਬਾਰਾ ਮਹਾਨ ਬਣਾਉਣ ਦੀ ਗੱਲ ਕਰ ਰਹੇ ਹਨ ਅਤੇ ਮੌਜੂਦਾ ਅੰਤਰਰਾਸ਼ਟਰੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਭਾਰਤ ਨੂੰ ਮਹਾਨ ਬਣਾਉਣ ਦੀ ਨੀਤੀ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ, ਜਿਸ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ ।
