ਫਤਿਹਗੜ੍ਹ ਸਾਹਿਬ ਪੁਲਸ ਨੇ ਕੀਤਾ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਫਿਰੌਤੀ ਮੰਗ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ
- by Jasbeer Singh
- August 13, 2024
ਫਤਿਹਗੜ੍ਹ ਸਾਹਿਬ ਪੁਲਸ ਨੇ ਕੀਤਾ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਫਿਰੌਤੀ ਮੰਗ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਫਤਿਹਗੜ੍ਹ ਸਾਹਿਬ : ਪੰਜਾਬ ਦੇ ਜਿ਼ਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਜਦੋਂ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਫਿਰੌਤੀ ਮੰਗ ਵਾਲੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐੱਸ. ਪੀ. (ਡੀ) ਰਾਕੇਸ਼ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਕੁਰ ਮੜਕਨ ਵਾਸੀ ਬਡਾਲੀ ਆਲਾ ਸਿੰਘ ਨੇ ਸਿ਼ਕਾਇਤ ਦਿੱਤੀ ਸੀ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਦੇਣ ਦੇ ਲਈ ਫੋਨ ਕਾਲਾਂ ਆ ਰਹੀਆਂ ਹਨ ਤੇ ਉਨ੍ਹਾਂ ਨੂੰ ਡਰਾਉਣ ਦੇ ਲਈ ਅਣਪਛਾਤੇ ਵਿਅਕਰੀਆਂ ਵੱਲੋਂ ਉਸ ਦੇ ਘਰ ਪਿੰਡ ਬਡਾਲੀ ਆਲਾ ਸਿੰਘ ਵਿਖੇ ਰਾਤ ਸਮੇਂ ਹਮਲਾ ਵੀ ਕੀਤਾ ਗਿਆ ਸੀ।
