post

Jasbeer Singh

(Chief Editor)

National

ਪਿਤਾ ਵਲੋਂ 5 ਮਹੀਨਿਆਂ ਦੀ ਮਾਸੂਮ ਬੱਚੀ ਨੂੰ ਕੰਧ ਵਿਚ ਮਾਰਨ ਨਾਲ ਮੌਤ

post-img

ਪਿਤਾ ਵਲੋਂ 5 ਮਹੀਨਿਆਂ ਦੀ ਮਾਸੂਮ ਬੱਚੀ ਨੂੰ ਕੰਧ ਵਿਚ ਮਾਰਨ ਨਾਲ ਮੌਤ ਇਟਾਵਾ, 13 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਜਿਲਾ ਇਟਾਵਾ ਵਿਖੇ ਪੰਜ ਮਹੀਨਿਆਂ ਦੀ ਬੱਚੀ ਨੂੰ ਚੁੱਕ ਕੇ ਕੰਧ ਵਿਚ ਮਾਰਨ ਨਾਲ ਬੱਚੀ ਦੀ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ। ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਇਟਾਵਾ ਜਿ਼ਲੇ ਦੇ ਜਸਵੰਤ ਨਗਰ ਥਾਣਾ ਖੇਤਰ ਦੇ ਬਿਹਾਰੀਪੁਰਾ ਪਿੰਡ ਵਿਚ ਬੀਤੀ ਰਾਤ ਘਰੇਲੂ ਝਗੜੇ ਦੌਰਾਨ ਇਕ ਵਿਅਕਤੀ ਵੱਲੋਂ ਆਪਣੀ ਹੀ 5 ਮਹੀਨਿਆਂ ਦੀ ਮਾਸੂਮ ਬੱਚੀ ਨੂੰ ਚੁੱਕ ਕੇ ਕਥਿਤ ਤੌਰ `ਤੇ ਕੰਧ `ਤੇ ਮਾਰ ਦੇਣ ਨਾਲ ਬੱਚੀ ਦੀ ਮੌਤ ਹੋ ਗਈ, ਜਦਕਿ ਉਸ ਦਾ 3 ਸਾਲਾ ਪੁੱਤਰ ਜ਼ਖ਼ਮੀ ਹੋ ਗਿਆ । ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ । ਪੁਲਸ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਤੀ-ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ । ਦੋਸ਼ ਹੈ ਕਿ ਵਿਵਾਦ ਵਧਣ `ਤੇ ਮੁਲਜ਼ਮ ਨੇ ਪਤਨੀ ਦੀ ਗੋਦੀ ਵਿਚੋਂ ਦੋਵੇਂ ਬੱਚਿਆਂ ਨੂੰ ਖੋਹ ਲਿਆ ਅਤੇ ਗੁੱਸੇ ਵਿਚ ਉਨ੍ਹਾਂ `ਤੇ ਹਮਲਾ ਕਰ ਦਿੱਤਾ । ਪੁਲਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੂਚਨਾ ਮਿਲਣ `ਤੇ ਪੁਲਸ ਮੌਕੇ `ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਨਿਰੀਖਣ ਕੀਤਾ। ਜ਼ਖ਼ਮੀ ਬੱਚੇ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਭੇਜਿਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਪੁਲਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਟੀਮਾਂ ਲਗਾਈਆਂ ਗਈਆਂ ਹਨ । ਮੁੱਢਲੀ ਜਾਂਚ ਵਿਚ ਮਾਮਲਾ ਘਰੇਲੂ ਵਿਵਾਦ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ, ਹਾਲਾਂਕਿ ਪੁਲਸ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ।

Related Post

Instagram