ਫਿਰੋਜ਼ਪੁਰ ਨੇ ਗੁਰਪ੍ਰੀਤ ਸੇਖੋਂ ਨੂੰ ਕੀਤਾ ਗ੍ਰਿਫਤਾਰ ਫਿਰੋਜਪੁਰ, 12 ਦਸੰਬਰ 2025: ਪੰਜਾਬ ਦੇ ਜਿ਼ਲਾ ਫਿਰੋਜ਼ਪੁਰ ਦੀ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਪੈਰੋਲ ’ਤੇ ਚੱਲ ਰਹੇ ਗੁਰਪ੍ਰੀਤ ਸੇਖੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਦੋਂ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ ਕੀਤਾ ਗਿਆ ਉਸ ਸਮੇ ਉਹ ਆਪਣੀ ਪਤਨੀ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਿਹਾ ਸੀ। ਪ੍ਰਾਪਤ ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸੇਖੋਂ ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਮੁਲਜ਼ਮ ਹੈ ਅਤੇ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਹੈ। ਗੁਰਪ੍ਰੀਤ ਸੇਖੋਂ ਦੇ ਸਮਰਥਕ ਵੱਲੋਂ ਅੱਜ ਥਾਣੇ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ।
