July 6, 2024 01:54:53
post

Jasbeer Singh

(Chief Editor)

Latest update

Ferozepur News : ਨੌਜਵਾਨ ਨੂੰ ਜ਼ਿਲ੍ਹਾ ਪ੍ਰੀਸ਼ਦ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 11 ਲੱਖ ਦੀ ਠੱਗੀ, 4 ਖਿਲ

post-img

ਪੀੜਤ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਫਿਰੋਜ਼ਪੁਰ ਤੇ ਫਿਰ ਦਿੱਲੀ ਏਅਰਪੋਰਟ 'ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਕਰੀਬ 11 ਲੱਖ ਰੁਪਏ ਦੀ ਠੱਗੀ ਮਾਰੀ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਬਾਅਦ ਪੜਤਾਲ ਉਕਤ ਦੋਸ਼ੀਅਨ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਹੈ। ਫਿਰੋਜ਼ਪੁਰ ’ਚ ਨੌਜਵਾਨ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 11 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਿਸ ਨੇ ਚਾਰ ਲੋਕਾਂ ਖਿਲਾਫ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 2634 ਰਾਹੀਂ ਬਚਿੱਤਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਟਿੱਬੀ ਕਲਾਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਟੇਲ ਨਗਰ, ਫਰੀਦਕੋਟ ਰੋਡ, ਅਮਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮਸਤਾ ਗੱਟੀ, ਗੁਰਚਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੋਲਡਨ ਕਾਲੋਨੀ ਨੇੜੇ ਸਿਵਲ ਹਪਸਤਾਲ ਖਰੜ ਤੇ ਸਵਾਤੀ ਵਾਸੀ ਦਿੱਲੀ ਨੇ ਉਸ ਦੇ ਲੜਕੇ ਨੂੰ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਫਿਰੋਜ਼ਪੁਰ 'ਚ ਤੇ ਫਿਰ ਦਿੱਲੀ ਏਅਰਪੋਰਟ 'ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਕਰੀਬ 11 ਲੱਖ ਰੁਪਏ ਦੀ ਠੱਗੀ ਮਾਰੀ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਬਾਅਦ ਪੜਤਾਲ ਉਕਤ ਦੋਸ਼ੀਅਨ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਹੈ।

Related Post