
ਫਿਰੋਜ਼ਪੁਰ ਪੁਲਿਸ ਨੇ 2 ਕਿਲੋ ਹੈਰੋਇਨ, ਇੱਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
- by Jasbeer Singh
- May 20, 2025

ਫਿਰੋਜ਼ਪੁਰ ਪੁਲਿਸ ਨੇ 2 ਕਿਲੋ ਹੈਰੋਇਨ, ਇੱਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ ਫਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਫਿਰੋਜ਼ਪੁਰ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਪੁਲਿਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ ਐਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਿਲ ਹੋਈ ਹੈ। ਜਿਸ ਵਿੱਚ ਸੀਆਈਏ ਸਟਾਫ਼ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਕੋਲੋਂ 2 ਕਿਲੋ 20 ਗ੍ਰਾਮ ਹੈਰੋਇਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਹੋਰ ਵੀ ਪੁਛਗਿੱਛ ਕੀਤੀ ਜਾ ਰਹੀ ਹੈ। ਕਿ ਇਹ ਇੰਨੀ ਵੱਡੀ ਖੇਪ ਕਿਥੇ ਲੈਕੇ ਜਾ ਰਹੇ ਸਨ।