post

Jasbeer Singh

(Chief Editor)

Patiala News

ਫੀਲਡ ਮੁਲਾਜ਼ਮ 9 ਜੂਨ ਨੂੰ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਦੇਣਗੇ ਰੋਸ ਧਰਨਾਂ :-ਵਾਹਿਦਪੁਰ

post-img

ਫੀਲਡ ਮੁਲਾਜ਼ਮ 9 ਜੂਨ ਨੂੰ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਦੇਣਗੇ ਰੋਸ ਧਰਨਾਂ :-ਵਾਹਿਦਪੁਰੀ ਜਲ ਸਪਲਾਈਆਂ ਪੰਚਾਇਤਾਂ ਨੂੰ ਦੇਣ ਅਤੇ ਮੁਲਾਜ਼ਮ ਵਿਰੋਧੀ ਪੱਤਰਾਂ ਦਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਟਿਆਲਾ 28 ਮਈ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ( ਹੈਡ ਆਫਿਸ ਚੰਡੀਗੜ੍ਹ) ਦੇ ਆਗੂਆਂ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ,ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ ਨੇ ਕਿਹਾ ਕਿ 09-06-2025 ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਇੰਜਨੀਅਰ ਦਫਤਰ ਪਟਿਆਲਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਕਿਉਂਕਿ ਪੇਂਡੂ ਜਲ ਸਪਲਾਈਆਂ ਨੂੰ ਮਹਿਕਮੇ ਵੱਲੋਂ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਜਦੋਂ ਕਿ ਪਹਿਲਾਂ ਪੰਚਾਇਤਾਂ ਨੂੰ ਦਿੱਤੀਆਂ ਗਈਆਂ ਸਕੀਮਾਂ ਦਾ ਬੜਾ ਮਾੜਾ ਹਾਲ ਹੈ ਇਸ ਸਬੰਧੀ ਸੂਬਾਈ ਆਗੂਆਂ ਨੇ ਵਿੱਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਬ ਕਮੇਟੀ ਵਿੱਚ ਸ਼ਾਮਲ ਕੈਬਨਿਟ ਮੰਤਰੀਆਂ ਨੂੰ ਮਿਲਕੇ ਧਿਆਨ ਵਿੱਚ ਲਿਆਦਾਂ ਗਿਆ। ਵਿੱਤ ਮੰਤਰੀ ਨੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਪੇਂਡੂ ਜਲ ਸਪਲਾਈਆਂ ਪੰਚਾਇਤਾਂ ਨੂੰ ਨਹੀਂ ਦਿੱਤੀਆਂ ਜਾਣਗੀਆਂ ਮੀਟਿੰਗ ਵਿੱਚ ਐਚ.ਓ.ਡੀ ਜਲ ਸਪਲਾਈ ਸੈਨੀਟੇਸ਼ਨ ਵੀ ਸ਼ਾਮਿਲ ਸੀ ਉਹਨਾਂ ਹੁਕਮਾਂ ਨੂੰ ਹੇਠਲੇ ਪੱਧਰ ਤੇ ਲਾਗੂ ਕੀਤਾ ਜਾਵੇ, ਜਥੇਬੰਦੀ ਆਗੂ ਕਿਸ਼ੋਰ ਚੰਦ ਗਾਜ਼ ਨੇ ਕਿਹਾ ਗਿਆ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕਦੀਆਂ ਆਂ ਰਹੀਆਂ ਹਨ ਮੁੱਖ ਦਫ਼ਤਰਾਂ ਨਾਲ ਵਾਰ ਵਾਰ ਮੀਟਿੰਗਾਂ ਕਰਨ ਅਤੇ ਮੰਗਾਂ ਮੰਨਣ ਦੇ ਬਾਵਜੂਦ ਵੀ ਮਸਲੇ ਹੱਲ ਨਹੀਂ ਕੀਤੇ ਗਏ ਮੁਲਾਜਮਾਂ ਦੀਆਂ ਮੁੱਖ ਮੰਗਾਂ ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਦੇਣਾਂ ਲੰਬੇ ਸਮੇਂ ਤੋਂ ਇਹਨਾਂ ਕੇਸਾਂ ਨੂੰ ਲਟਕਾਇਆ ਜਾ ਰਿਹਾ ਹੈ,ਜਦੋਂ ਕਿ ਬੜੇ ਦੁੱਖ ਦੀ ਗੱਲ ਹੈ ਕਿ ਮਹਿਕਮੇ ਵਿੱਚ ਕਰੀਬ 135 ਤੋਂ ਵੱਧ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ।,ਕੰਨਟੈਕਟ,ਆਊਟਸੋਰਸਿੰਗ, ਇੰਨਲਿਸਟਮਿੰਟ ਕਾਮੇ ਅਤੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ 15-15 ਸਾਲ ਕੰਮ ਕਰਦਿਆਂ ਹੋ ਗਏ ਮਹਿਕਮਾ ਕੋਈ ਪੋਲਿਸੀ ਨਹੀਂ ਬਣਾ ਰਿਹਾ ਇਹਨਾਂ ਨੂੰ ਮਹਿਕਮੇ ਵਿੱਚ ਲੈ ਕੇ ਰੈਗੂਲਰ ਕੀਤਾ ਜਾਵੇ,ਜਦੋਂ ਕਿ ਮਹਿਕਮੇ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ। ਉਹਨਾਂ ਤੇ ਤੁਰੰਤ ਰੈਗੂਲਰ ਭਰਤੀ ਕੀਤੀ ਜਾਵੇ,ਦਰਜਾ ਚਾਰ ਮੁਲਾਜ਼ਮਾਂ ਤੇ ਪ੍ਮੋਸ਼ਨ ਚੈਨਲ ਲਾਗੂ ਨਹੀਂ ਕੀਤਾ ਜਾ ਰਿਹਾ ਕਿਉਂਕਿ ਬਾਕੀ ਸਾਰੀਆਂ ਕੈਟਾਗਰੀਆਂ ਵਿੱਚ ਪ੍ਰਮੋਸ਼ਨਾਂ ਕੀਤੀਆਂ ਜਾ ਰਹੀਆਂ ਹਨ ਪਰ ਦਰਜਾ ਚਾਰ ਮੁਲਾਜ਼ਮਾਂ ਨਾਲ ਭਾਰੀ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਮਹਿਕਮੇ ਦੇ ਸਰਵਿਸ ਰੂਲਾਂ ਵਿੱਚ ਸੋਧ ਕੀਤੀ ਜਾਵੇ। ਮਹਿਕਮੇ ਵਿੱਚ 15℅ ਕੋਟੇ ਅਧੀਨ ਮੁਲਾਜ਼ਮਾਂ ਨੂੰ ਜੂਨੀਅਰ ਇੰਜੀਨੀਅਰ ਪ੍ਮੋਟ ਹੋਏ ਮੁਲਾਜ਼ਮਾ ਦੇ ਖਿਲਾਫ ਵਿਭਾਗ ਵੱਲੋਂ ਮਾੜੇ ਪੱਤਰ ਜਾਰੀ ਕਰਕੇ ਉਹਨਾਂ ਤੇ ਕਾਰਵਾਈ ਕਰਨ ਦੇ ਮਨਸੂਬਿਆਂ ਖਿਲਾਫ਼ ਪੱਤਰ ਵਾਪਿਸ ਕਰਵਾਉਣ ਲਈ, ਰਹਿੰਦੀਆਂ ਡੀਏ ਦੀਆਂ ਕਿਸਤਾਂ ਦੇ ਬਕਾਏ, ਪੇ ਕਮਿਸ਼ਨ ਦਾ ਏਰੀਅਰ ਅਤੇ ਮੰੰਗ ਪੱਤਰ ਵਿੱਚ ਦਰਜ ਮੰਗਾਂ ਹੱਲ ਕਰਵਾਉਣ ਲਈ ਸਰਕਾਰ ਅਤੇ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਇਸ ਨੀਤੀ ਦੇ ਖਿਲਾਫ਼ ਜਥੇਬੰਦੀ ਨੇ ਫੈਸਲਾ ਕੀਤਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਇੰਜਨੀਅਰ ਦਫਤਰ ਜਲ ਸਪਲਾਈ ਸੈਨੀਟੇਸ਼ਨ ਪਟਿਆਲਾ ਵਿਖੇ 09 ਜੂਨ ਨੂੰ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਰੋਸ ਧਰਨੇ ਵਿੱਚ ਪੰਜਾਬ ਭਰ ਤੋਂ ਮੁਲਾਜ਼ਮ ਹਜਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

Related Post