ਦਿੱਲੀ ਹਾਈ ਕੋਰਟ ਵਿਚ ਹੋਈ ਰਵਨੀਤ ਬਿੱਟੂ ਖਿਲਾਫ ਪਟੀਸ਼ਨ ਦਾਇਰ ਨਵੀਂ ਦਿੱਲੀ : ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਨੂੰ ਨੰਬਰ ਇਕ ਅੱਤਵਾਦੀ ਕਹਿਣ ’ਤੇ ਉਹਨਾਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਦਿੱਲੀ ਹਾਈ ਕੋਰਟ ਵਿਚ ਇਕ ਜਨ ਹਿੱਤ ਪਟੀਸ਼ਨ ਹਿੰਦੂ ਸੈਨਾ ਦੇ ਪ੍ਰਧਾਨ ਸੁਰਜੀਤ ਯਾਦਵ ਵੱਲੋਂ ਦਾਇਰ ਕੀਤੀ ਗਈ ਹੈ। ਦਿੱਲੀ ਦੇ ਤੁਗਲਕ ਰੋਡ ਥਾਣੇ ਵਿਚ ਬਿੱਟੂ ਸਮੇਤ ਚਾਰ ਲੋਕਾਂ ਖਿਲਾਫ ਕੇਸ ਦਰਜ ਕਰਵਾਇਆ ਗਿਆ ਹੈ।
