post

Jasbeer Singh

(Chief Editor)

Punjab

ਵਿੱਤ ਮੰਤਰੀ ਪੰਜਾਬ ਚੀਮਾ ਨੇ ਕੀਤਾ ਭਾਜਪਾ 'ਤੇ ਤਿੱਖਾ ਹਮਲਾ

post-img

ਵਿੱਤ ਮੰਤਰੀ ਪੰਜਾਬ ਚੀਮਾ ਨੇ ਕੀਤਾ ਭਾਜਪਾ 'ਤੇ ਤਿੱਖਾ ਹਮਲਾ

ਚੰਡੀਗੜ੍ਹ, 8 ਜੂਨ 2026 : ਪੰਜਾਬ ਦੇ ਵਿੱਤ ਮੰਤਰੀ (Finance Minister)ਹਰਪਾਲ ਸਿੰਘ ਚੀਮਾ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਰਾਜਨੀਤਕ ਹਮਲਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਆਖਿਆ ਚੀਮਾ ਨੇ ਤਿੱਖਾ ਹਮਲਾ ਕਰਦੇ ਵੇਲੇ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨ ਸਭਾ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਧੂਰੀ ਜਨ ਸਭਾ ‘ਚ ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਉਸਦਾ ਅਸਲੀ ਰੰਗ ਦਿਖਾ ਦਿੱਤਾ ਸੀ । ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਇੱਕ ਜਨਸਭਾ ਨੂੰ ਸੰਬੋਧਨ ਕਰਨ ਲਈ ਪੰਜਾਬ ਗਏ ਸਨ, ਪਰ ਲੋਕਾਂ ਦੀ ਬਜਾਏ ਉਨ੍ਹਾਂ ਨੂੰ ਸਿਰਫ਼ ਖਾਲੀ ਕੁਰਸੀਆਂ ਦੀਆਂ ਕਤਾਰਾਂ ਮਿਲੀਆਂ ।

ਮੁੱਖ ਮੰਤਰੀ ਸੈਣੀ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਆ ਗਏ ਵਾਪਸ

ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਉਨ੍ਹਾਂ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਪਰਤ ਆਏ, ਜਿਸ ਤੋਂ ਸਪੱਸ਼ਟ ਹੈ ਕਿ ਭਾਜਪਾ ਲਈ ਪੰਜਾਬ ਦੇ ਲੋਕਾਂ ਦੇ ਦਿਲਾਂ ‘ਚ ਕੋਈ ਜਗ੍ਹਾ ਨਹੀਂ ਬਚੀ ਹੈ । ਭਾਜਪਾ ਦੇ ਆਗੂ ਭਾਵੇਂ ਕਿੰਨੇ ਵੀ ਪੰਜਾਬ ‘ਚ ਘੁੰਮਣ, ਪੰਜਾਬ ਦੇ ਜਾਗਰੂਕ ਲੋਕ ਉਨ੍ਹਾਂ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ।

ਪੰਜਾਬ ਦੇ ਲੋਕ ਭਾਜਪਾ ਨੂੰ ਅੱਤਿਆਚਾਰਾਂ ਲਈ ਕਦੇ ਮੁਆਫ ਨਹੀਂ ਕਰ ਸਕਦੇ

ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦਾ ਹਰ ਬੱਚਾ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਉਹੀ ਪਾਰਟੀ ਹੈ ਜਿਸਨੇ ਆਪਣੇ ਹੰਕਾਰ ਵਿਚ ਪੰਜਾਬ ਦੇ 750 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਲਈਆਂ ਹਨ । ਇਹ ਸਾਡੇ ਬਹਾਦਰ ਕਿਸਾਨ ਸਨ ਜਿਨ੍ਹਾਂ ਨੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ । ਪੰਜਾਬ ਦੇ ਲੋਕ ਆਪਣੇ ਸ਼ਹੀਦ ਕਿਸਾਨ ਭਰਾਵਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਭਾਜਪਾ ਨੂੰ ਉਨ੍ਹਾਂ ‘ਤੇ ਹੋ ਰਹੇ ਅੱਤਿਆਚਾਰਾਂ ਲਈ ਕਦੇ ਮੁਆਫ਼ ਕਰ ਸਕਦੇ ਹਨ ।

ਭਾਜਪਾ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ ਬਲਕਿ ਪੰਜਾਬ ਵਿਰੋਧੀ ਵੀ ਹੈ

ਕੇਂਦਰੀ ਲੀਡਰਸਿ਼ਪ ਅਤੇ ਭਾਜਪਾ ਦੀਆਂ ਨੀਤੀਆਂ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨਾ ਸਿਰਫ਼ ਕਿਸਾਨ ਵਿਰੋਧੀ ਹੈ, ਸਗੋਂ ਪੰਜਾਬ ਵਿਰੋਧੀ ਵੀ ਹੈ । ਇਹ ਉਹੀ ਪਾਰਟੀ ਹੈ ਜੋ ਹਮੇਸ਼ਾਂ ਸਾਡੇ ਪਾਣੀਆਂ ਨੂੰ ਲੁੱਟਣਾ ਚਾਹੁੰਦੀ ਹੈ ਅਤੇ ਹਮੇਸ਼ਾ ਪੰਜਾਬ ਦੇ ਹੱਕਾਂ ਨੂੰ ਹੜੱਪਣ ਦੀ ਤਾਕ ‘ਚ ਰਹਿੰਦੀ ਹੈ । ਇਨ੍ਹਾਂ ਨੇ ਨਾ ਸਿਰਫ਼ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਸਗੋਂ ਆਪਣੀਆਂ ਗਲਤ ਨੀਤੀਆਂ ਨਾਲ ਪੂਰੇ ਦੇਸ਼ ਦੀ ਆਰਥਿਕਤਾ ਨੂੰ ਵੀ ਬਰਬਾਦ ਕਰ ਦਿੱਤਾ ਹੈ । ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਕੇਂਦਰੀ ਲੀਡਰਸਿ਼ਪ ਨੂੰ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ਨਫ਼ਰਤ ਅਤੇ ਜ਼ੁਲਮ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ ।

Related Post

Instagram