
Political Horse Trading: BJP ਚ ਸ਼ਾਮਲ ਹੋਣ ਲਈ AAP ਵਿਧਾਇਕ ਨੂੰ 5 ਕਰੋੜ ਦੀ ਆਫ਼ਰ ਦੇਣ ਵਾਲੇ ਵਿਅਕਤੀ ਖਿਲਾਫ਼ ਪਰਚ
- by Jasbeer Singh
- March 30, 2024

Political Horse Trading: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ 5 ਕਰੋੜ ਰੁਪਏ ਦੇ ਕੇ ਭਾਜਪਾ ਵਿੱਚ ਸ਼ਾਮਲ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕੀਤਾ ਹੈ। ਛੀਨਾ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਉਹਨਾਂ ਦੀ ਸ਼ਿਕਾਇਤ ਤੇ ਜਾਂਚ ਕਰਨ ਤੋਂ ਬਾਅਦ ਥਾਣਾ ਡਾਬਾ ਦੀ ਪੁਲੀਸ ਨੇ ਅਣਪਛਾਤੇ ਖਿਲਾਫ ਕਾਰਵਾਈ ਕੀਤੀ ਹੈ। ਵਿਧਾਇਕ ਛੀਨਾ ਨੇ ਦੋਸ਼ ਲਾਇਆ ਕਿ ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ ਸੀ ਅਤੇ ਭਾਜਪਾ ਚ ਨਾ ਜਾਣ ਲਈ ਉਸ ਨੂੰ ਧਮਕੀਆਂ ਵੀ ਮਿਲੀਆਂ। ਡਾਬਾ ਪੁਲਿਸ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 171 ਈ (ਰਿਸ਼ਵਤਖੋਰੀ) ਅਤੇ ਧਾਰਾ 123 (1) ਦੇ ਤਹਿਤ ਅਣਪਛਾਤੇ ਕਾਲਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਛੀਨਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਵਟਸਐਪ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਦਿੱਲੀ ਦੇ ਸੇਵਕ ਸਿੰਘ ਵਜੋਂ ਦੱਸੀ। ਉਸ ਨੇ ਭਾਜਪਾ ਵਿੱਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ। ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਉਹ ਲੋਕ ਸਭਾ ਦੀ ਟਿਕਟ ਨਹੀਂ ਚਾਹੁੰਦੇ ਤਾਂ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਹੋਰ ਅਹੁਦਾ ਮਿਲੇਗਾ। ਵਿਧਾਇਕ ਛੀਨਾ ਨੇ ਕਿਹਾ ਕਿ ਮੈਂ ਇਸ ਮੁੱਦੇ ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ, ਪਰ ਵਿਅਕਤੀ ਨੇ ਮੈਨੂੰ ਪ੍ਰਸਤਾਵ ਤੇ ਵਿਚਾਰ ਕਰਨ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਉਹ ਮੈਨੂੰ ਦੁਬਾਰਾ ਫੋਨ ਕਰੇਗਾ। ਵਿਧਾਇਕ ਛੀਨਾ ਨੇ ਕਿਹਾ ਕਿ ਮੈਨੂੰ ਲਗਾਤਾਰ ਚਾਰ ਦਿਨਾਂ ਤੋਂ ਇੱਕੋ ਵਿਅਕਤੀ ਦੇ ਫੋਨ ਆਏ। ਫੋਨ ਕਰਨ ਵਾਲੇ ਨੇ ਮੈਨੂੰ ਹਾਈ ਕਮਾਂਡ ਨਾਲ ਮੀਟਿੰਗ ਲਈ ਦਿੱਲੀ ਆਉਣ ਲਈ ਵੀ ਕਿਹਾ। ਹਾਲਾਂਕਿ ਉਨ੍ਹਾਂ ਨੇ ਕਿਸੇ ਨੇਤਾ ਦਾ ਨਾਂ ਨਹੀਂ ਲਿਆ।