ਬਨੂੜ ਵਿਖੇ ਬਣੇ ਛੱਤਬੀੜ ਵਿਚ ਈ-ਵਾਹਨਾਂ ਵਿਚ ਲੱਗੀ ਅੱਗ ਜ਼ੀਰਕਪੁਰ, 28 ਅਕਤੂਬਰ 2025 : ਪੰਜਾਬ ਦੇ ਸ਼ਹਿਰ ਬਨੂੜ ਵਿਖੇ ਬਣੇ ਚਿੜੀਆਘਰ ਵਿਚ ਸੈਲਾਨੀਆਂ ਨੂੰ ਘੁਮਾਉਣ ਲਈ ਚਲਾਏ ਜਾਂਦੇ ਈ-ਵਾਹਨਾਂ ਨੂੰ ਬੀਤੇ ਦਿਨੀਂ ਦੁਪਹਿਰ ਨੂੰ ਅਚਾਨਕ ਹੀ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਕਈ ਈ-ਵਾਹਨਾਂ ਅੱਗ ਦੀ ਲਪੇਟ ਵਿੱਚ ਆ ਗਈਆਂ। ਸੂਚਨਾ ਮਿਲਣ `ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ `ਤੇ ਪਹੁੰਚੀ ਅਤੇ ਕਾਫ਼ੀ ਕੋਸਿ਼ਸ਼ਾਂ ਤੋਂ ਬਾਅਦ ਅੱਗ `ਤੇ ਕਾਬੂ ਪਾਇਆ। ਅੱਗ ਲੱਗਣ ਦੀ ਘਟਨਾ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਹੋਇਆ ਬਚਾਅ ਚਿੜੀਆਘਰ ਵਿਖੇ ਲੱਗੀ ਅੱਗ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਲੱਗਣ ਕਾਰਨ ਉਥੇ ਮੌਜੂਦ ਲੋਕਾਂ ਵਿਚ ਹਫੜਾ-ਦਫੜੀ ਮਚ ਗਈ । ਪੁਲਸ ਅਤੇ ਫਾਇਰ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ।ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਮੁਸਤੈਦੀ ਨਾਲ ਕੰਮ ਲੈਂਦਿਆਂ ਅੱਗ ਤੇ ਸਮਾਂ ਰਹਿੰਦੇ ਕਾਬੂ ਪਾ ਲਿਆ ਤਾਂ ਜੋ ਹੋਰ ਨੁਕਸਾਨ ਨਾ ਹੋ ਸਕੇ।

