post

Jasbeer Singh

(Chief Editor)

Punjab

ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ

post-img

ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ ਅੰਮ੍ਰਿਤਸਰ, 22 ਸਤੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਅਚਾਨਕ ਲੱਗੀ ਅੱਗ ਦੌਰਾਨ ਹਸਪਤਾਲ ਵਿਚ ਦਾਖਲ ਮਰੀਜਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਸਪਤਾਲ ਵਿਚ ਲੱਗ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਊ ਯੰਤਰਾਂ ਸਮੇਤ ਪਹੁੰਚ ਗਈਆਂ। ਬਲੱਡ ਬੈਂਕ ਅੰਦਰ ਫਰਿਜ ਦੇ ਨੇੇੜੇ ਲੱਗੀ ਸੀ ਅੱਗ ਬਚਾਅ ਕਰਮਚਾਰੀ ਮਨਜਿੰਦਰ ਸਿੰਘ ਨੇ ਕਿਹਾ ਕਿ ਅੱਜ ਸਵੇਰੇ ਬਲੱਡ ਬੈਂਕ ਦੇ ਅੰਦਰ ਫ਼ਰਿੱਜ ਦੇ ਨੇੜੇ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਫੈਲ ਗਈ। ਅੱਗ ਲੱਗਣ ਤੋਂ ਬਾਅਦ ਸਾਰਿਆਂ ਨੇ ਬਚਾਅ ਕਾਰਜ ਸ਼ੁਰੂ ਕਰਦਿਆਂ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਫਿਲਹਾਲ ਇਸ ਘਟਨਾ ਵਿਚ ਕਿਸੇ ਦੇ ਵੀ ਜਾਨੀ ਨੁਕਾਸਨ ਦੀ ਕੋਈ ਖ਼ਬਰ ਨਹੀਂ ਹੈ।

Related Post

Instagram