post

Jasbeer Singh

(Chief Editor)

National

ਦਵਾਈਆਂ ਵਾਲੀ ਫੈਕਟਰੀ ਵਿਚ ਲੱਗੀ ਅੱਗ

post-img

ਦਵਾਈਆਂ ਵਾਲੀ ਫੈਕਟਰੀ ਵਿਚ ਲੱਗੀ ਅੱਗ ਗੁਜਰਾਤ, 12 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਭਰੂਚ ਵਿਖੇ ਇਕ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿਚ ਬੁਆਇਲਰ ਦੇ ਫਟਣ ਕਾਰਨ ਅੱਗ ਲੱਗ ਗਈ। ਜਿਸ ਨਾਲ ਜਿਥੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ, ਉਥੇ 24 ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਮੰਗਲਵਾਰ ਦੀ ਦੇਰ ਰਾਤ ਲਗਭਗ ਢਾਈ ਵਜੇ ਉਦਯੋਗਿਕ ਵਿਕਾਸ ਨਿਗਮ ਦੇ ਸਾਯਖਾ ਇਲਾਕੇ ’ਚ ਫੈਕਟਰੀ ’ਚ ਵਾਪਰਿਆ। ਭਰੂਚ ਦੇ ਜਿ਼ਲਾ ਅਧਿਕਾਰੀ ਨੇ ਕੀ ਦੱਸਿਆ ਭਰੂਚ ਦੇ ਜ਼ਿਲ੍ਹਾ ਅਧਿਕਾਰੀ ਗੌਰਾਂਗ ਮਕਵਾਨਾ ਨੇ ਦੱਸਿਆ ਕਿ ਫੈਕਟਰੀ ਦੇ ਅੰਦਰ ਇਕ ਬੋਆਇਲਰ ਫਟਣ ਤੋਂ ਬਾਅਦ ’ਚ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ । ਉਨ੍ਹਾਂ ਦੱਸਿਆ ਕਿ ਬਾਅਦ ’ਚ ਅੱਗ ’ਤੇ ਕਾਬੂ ਪਾ ਲਿਆ ਗਿਆ। ਧਮਾਕਾ ਇੰਨਾ ਜ਼ਿਆਦਾ ਭਿਆਨਕ ਸੀ ਆਸਪਾਸ ਦਾ ਇਲਾਕਾ ਪੂਰੀ ਤਰ੍ਹਾਂ ਨਾਲ ਹਿੱਲ ਗਿਆ। ਇਸ ਧਮਾਕੇ ਦਾ ਅਸਰ ਸਿਰਫ਼ ਵਿਸ਼ਾਲ ਫਾਰਮਾ ਕੰਪਨੀ ਤੱਕ ਹੀ ਸੀਮਤ ਨਹੀਂ ਰਿਹਾ ਬਲਕਿ ਆਲੇ-ਦੁਆਲੇ ਦੀਆਂ ਕਈ ਹੋਰ ਫੈਕਟਰੀਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ । ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੰਡੀਆਂ ਮੋਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਇਆ ਗਿਆ । ਹਾਦਸੇ ਦੌਰਾਨ ਜ਼ਖਮੀ ਹੋਣ ਵਾਲਿਆਂ ਨੂੰ ਇਲਾਜ ਲਈ ਨੇੜੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

Related Post