post

Admin

(Chief Editor)

Punjab

ਸਿਵਲ ਹਸਪਤਾਲ ਜੱਚਾ-ਬੱਚਾ ਵਾਰਡ `ਚ ਵਾਪਰੀ ਅੱਗ ਲੱਗਣ ਦੀ ਘਟਨਾ

post-img

ਸਿਵਲ ਹਸਪਤਾਲ ਜੱਚਾ-ਬੱਚਾ ਵਾਰਡ `ਚ ਵਾਪਰੀ ਅੱਗ ਲੱਗਣ ਦੀ ਘਟਨਾ

ਜਲੰਧਰ, 4 ਅਗਸਤ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿਖੇ ਤੜਕਸਾਰ ਅੱਗ ਲੱਗ (Fire) ਜਾਣ ਦੀ ਘਟਨਾ ਵਾਪਰਨ ਦਾ ਸਮਾਚਾਰ ਹੈ ।

ਕਿਵੇਂ ਲੱਗ ਗਈ ਅੱਗ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਸਿਵਲ ਹਸਪਤਾਲ (Civil Hospital) ਦੇ ਜੱਚਾ-ਬੱਚਾ ਵਾਰਡ ਵਿਚ ਜੋ ਅੱਜ ਸਵੇਰੇ ਤੜਕਸਾਰ ਪੰਜ ਵਜੇ ਦੇ ਕਰੀਬ ਅੱਗ ਲੱਗ ਗਈ ਸੀ ਵਿਚ ਦਾਖਲ ਮਰੀਜਾਂ ਨੂੰ ਫੌਰੀ ਕਾਰਵਾਈ ਕਰਦਿਆਂ ਤੁਰੰਤ ਹੀ ਵਾਰਡ ਵਿਚੋਂ ਤਬਦੀਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਕਿਸੇ ਵੀ ਤਰ੍ਹਾਂ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।ਅੱਗ ਲੱਗਣ ਦਾ ਕਾਰਨ ਗਰਮੀ ਕਾਰਨ ਏਅਰ ਕੰਡੀਸ਼ਨਰ ਦੇ ਜਿਆਦਾ ਗਰਮ ਹੋਣ ਕਾਰਨ ਸ਼ਾਰਟ ਸਰਕਟ (Short circuit) ਹੋਣਾ ਹੈ ।

ਫਾਇਰ ਬ੍ਰਿਗੇਡ ਨੇ ਤੁਰੰਤ ਪਹੁੰਚ ਕੀਤੀ ਕਾਰਵਾਈ

ਸਿਵਲ ਹਸਪਤਾਲ ਵਿਚ ਜਿਵੇਂ ਹੀ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ (Fire brigade) ਨੂੰ ਦਿੱਤੀ ਗਈ ਦੇ ਕਰਮਚਾਰੀਆਂ ਨੇ ਫੌਰੀ ਕਾਰਵਾਈ ਕਰਦਿਆਂ ਅੱਗ ਲੱਗਣ ਵਾਲੀ ਥਾਂ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਤੇ ਵਾਰਡ ਵਿਚ ਫੈਲੇ ਧੂੰਏ ਨੂੰ ਬਾਹਰ ਕੱਢਣ ਲਈ ਕੰਮ ਕੀਤਾ । ਵਾਰਡ ਵਿੱਚ ਸੰਘਣੇ ਅਤੇ ਜ਼ਹਿਰੀਲੇ ਧੂੰਏਂ ਦੇ ਫੈਲਣ ਕਾਰਨ ਉੱਥੇ ਮੌਜੂਦ ਨਵਜੰਮੇ ਬੱਚਿਆਂ, ਮਾਵਾਂ ਅਤੇ ਹਸਪਤਾਲ ਦੇ ਸਟਾਫ ਵਿੱਚ ਹਫੜਾ-ਦਫੜੀ ਮੱਚ ਗਈ ਸੀ ।

ਕੀ ਦੱਸਿਆ ਹਸਪਤਾਲ ਦੇ ਸੁਰੱਖਿਆ ਇੰਚਾਰਜ ਨੇ

ਹਸਪਤਾਲ ਦੇ ਸੁਰੱਖਿਆ ਇੰਚਾਰਜ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਦੀ ਜਾਨ ਨਹੀਂ ਗਈ ਅਤੇ ਨਾ ਹੀ ਜਾਇਦਾਦ ਦਾ ਕੋਈ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮਰੀਜ਼ ਅਤੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ ।

Related Post

Instagram