post

Jasbeer Singh

(Chief Editor)

Punjab

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ

post-img

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ -ਵੋਟਿੰਗ ਵਾਲੇ ਦਿਨ ਨਾ ਆਵੇ ਕੋਈ ਦਿੱਕਤ, ਇਸ ਲਈ ਸਿਖਲਾਈ ਜ਼ਰੂਰੀ : ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ, 8 ਦਸੰਬਰ 2025 : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹੇ ਦੇ 1436 ਦੇ ਕਰੀਬ ਪੋਲਿੰਗ ਅਮਲੇ ਦੀ ਸਬੰਧਤ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਹੇਠ ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ ਵਿਖੇ ਪਹਿਲੀ ਰਿਹਰਸਲ ਕਰਵਾਈ ਗਈ। 359 ਪ੍ਰੀਜ਼ਾਈਡਿੰਗ ਅਫ਼ਸਰ,359 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ 718 ਪੋਲਿੰਗ ਅਫ਼ਸਰ ਨੂੰ ਮਾਸਟਰ ਟਰੇਨਰ ਵੱਲੋਂ ਦਿੱਤੀ ਗਈ । ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮਾਲੇਰੋਕਟਲਾ ਦੇ ਪੋਲਿੰਗ ਸਟਾਫ਼ ਦੀਆਂ ਰਿਹਰਸਲਾਂ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ, ਪੰਚਾਇਤ ਸੰਮਤੀ ਅਮਰਗੜ੍ਹ ਦੇ ਪੋਲਿੰਗ ਸਟਾਫ ਦੀਆਂ ਰਿਹਰਸਲਾਂ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਅਤੇ ਪੰਚਾਇਤ ਸੰਮਤੀ ਅਹਿਮਦਗੜ੍ਹ ਲਈ ਗਾਧੀ ਸਕੂਲ ਅਹਿਮਦਗੜ੍ਹ ਵਿਖੇ ਪਹਿਲੀ ਰਿਹਰਸਲ ਹੋਈ । ਪਹਿਲੀ ਰਿਹਰਸਲ ਦੌਰਾਨ ਕਰੀਬ ਚੋਣ ਅਮਲੇ ਦੇ ਕਰੀਬ 120 ਚੋਣ ਡਿਊਟੀ ਤੇ ਤੈਨਾਤ ਕਰਮਚਾਰੀ ਗੈਰ ਹਾਜ਼ਰ ਪਾਏ ਗਏ । ਜਿਨ੍ਹਾਂ ਨੂੰ ਚੋਣ ਕਮੇਟੀ ਵੱਲੋਂ ਸੋਅ ਕੋਜ਼ ਨੋਟਿਸ ਜਾਰੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੋਲਿੰਗ ਸਟਾਫ ਨੂੰ ਚੋਣ ਪ੍ਰਕਿਰਿਆ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਵਾਲੇ ਦਿਨ ਹੋਣ ਵਾਲੀ ਇਕ-ਇਕ ਕਾਰਵਾਈ ਦਾ ਪਤਾ ਹੋਣਾ ਚਾਹੀਦਾ ਹੈ, ਇਸ ਲਈ ਵੋਟਿੰਗ ਦੇ ਸਮੁੱਚੇ ਪ੍ਰੋਸੈੱਸ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਕ ਪੋਲਿੰਗ ਪਾਰਟੀ ਵਿਚ ਇਕ ਪ੍ਰੀਜ਼ਾਈਡਿੰਗ ਅਫ਼ਸਰ, ਇਕ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਦੋ ਪੋਲਿੰਗ ਅਫ਼ਸਰ ਹੁੰਦੇ ਹਨ ਅਤੇ ਹਰੇਕ ਦਾ ਆਪੋ-ਆਪਣਾ ਕੰਮ ਹੁੰਦਾ ਹੈ। ਇਸ ਮੌਕੇ ਮਾਸਟਰ ਟ੍ਰੇਨਰਾਂ ਵੱਲੋਂ ਪੋਲਿੰਗ ਅਮਲੇ ਨੂੰ ਟ੍ਰੇਨਿੰਗ ਦਿੱਤੀ ਗਈ । ਇਸ ਰਹਿਰਸਲਾਂ ਮੌਕੇ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਕੁਮਾਰ ਬਾਂਸਲ,ਐਸ.ਡੀ.ਐਮ.ਅਮਰਗੜ੍ਹ ਕਮ ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਅਮਰਗੜ੍ਹ ਸੁਰਿੰਦਰ ਕੌਰ,ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਕਮ ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਮਾਲੇਰਕੋਟਲਾ ਮੁਕਲ ਬਾਵਾ, ਐਕਸੀਅਨ ਪੀ. ਐਸ. ਪੀ. ਸੀ. ਐਲ ਇੰਜ. ਹਰਵਿੰਦਰ ਸਿੰਘ ਧੀਮਾਨ ਕਮ ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਅਹਿਮਦਗੜ੍ਹ ਇੰਜ਼. ਹਰਵਿੰਦਰ ਸਿੰਘ ਧੀਮਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।

Related Post

Instagram