

ਪਹਿਲਾਂ ਗਾਲਾਂ ਕੱਢੀਆਂ ਫੇਰ ਕੱਟਣ ਤੇਪਸਿਆਣਾ ਥਾਣਾ ਕੀਤਾ ਕੇਸ ਦਰਜ ਪਟਿਆਲਾ, 9 ਜੂਨ : ਥਾਣਾ ਪਸਿਆਣਾ ਦੀ ਪੁਲਸ ਨੇਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (2), 3 (5) ਬੀ. ਐਨ. ਐਸ. ਤਹਿਤ ਪਹਿਲਾਂ ਗਾਲਾਂ ਕੱਢਣ ਤੇ ਫਿਰ ਘੇਰ ਦੇ ਪਤੀ ਪਤਨੀ ਦੀ ਕੁੱਟਮਾਰ ਕਰਨ ਅਤੇਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਚੂਹੜਪੁਰ ਕਲਾਂ, ਗੁਰਲਾਲ ਸਿੰਘ ਪੁੱਤਰ ਮਿੱਠੂ ਸਿੰਘ, ਗੁਰਮੇਲ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀਆਨ ਪਿੰਡ ਧਰਮਗੜ੍ਹ ਜਿਲਾ ਸੰਗਰੂਰ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਵਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਚੂਹੜਪੁਰ ਕਲਾਂ ਥਾਣਾ ਪਸਿਆਣਾ ਨੇ ਦੱਸਿਆ ਕਿ 30 ਮਈ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸਦੇ ਘਰ ਦੇ ਬਾਹਰ ਆ ਕੇ ਗਾਲੀ ਗਲੋਚ ਕੀਤੀ ਸੀ, ਜਿਸ ਸਬੰਧੀ ਜਦੋਂ ਉਹ ਆਪਣੀ ਪਤਨੀ ਨਾਲ ਉਪਰੋਕਤ ਵਿਅਕਤੀਆਂ ਵਿਰੁੱਧ ਦਰਖਾਸਤ ਦੇਣ ਲਈ ਥਾਣਾ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਉਸ ਦੀ ਅਤੇ ਉਸਦੀ ਪਤਨੀ ਨੂੰ ਰਸਤੇ ਵਿੱਚ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।