ਬਠਿੰਡਾ ਵਿਖੇ ਪੁਲਸ ਤੇ ਬਦਾਮਸ਼ਾਂ ਵਿਚਾਲੇ ਹੋਈ ਮੁੱਠਭੇੜ ਦੌਰਾਨ ਪੰਜ ਕਾਬੂ ਇਕ ਜ਼਼ਖਮੀ
- by Admin
- February 17, 2026
ਬਠਿੰਡਾ ਵਿਖੇ ਪੁਲਸ ਤੇ ਬਦਾਮਸ਼ਾਂ ਵਿਚਾਲੇ ਹੋਈ ਮੁੱਠਭੇੜ ਦੌਰਾਨ ਪੰਜ ਕਾਬੂ ਇਕ ਜ਼਼ਖਮੀ ਬਠਿੰਡਾ, 17 ਫਰਵਰੀ 2026 : ਪੰਜਾਬ ਦੇ ਸ਼ਹਿਰ ਬਠਿੰਡਾ ਵਿਖੇ ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਕੀ ਹੋਇਆ ਇਸ ਮੁੱਠਭੇੜ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਜੋ ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਦੇ ਚਲਦਿਆਂ ਇਸ ਦੌਰਾਨ ਪੁਲਸ ਨੇ ਕਾਰਵਾਈ ਕਰਦੇ ਹੋਏ 5 ਨਸਾ ਤਸਕਰਾਂ ਨੂੰ ਕਾਬੂ ਕਰ ਲਿਆ ਹੈ ਹਾਲਾਂਕਿ ਇਸ ਦੌਰਾਨ ਇੱਕ ਨਸ਼ਾ ਤਸਕਰ ਗੰਭੀਰ ਜ਼ਖਮੀ ਹੋ ਗਿਆ ਹੈ । ਕੀ ਦੱਸਿਆ ਐਸ. ਪੀ. ਸਿਟੀ ਨੇ ਬਦਮਾਸ਼ਾਂ ਨਾਲ ਪੁਲਸ ਦੀ ਹੋਈ ਮੁੱਠਭੇੜ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੀ ਪੁਲਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਇੱਕ ਬਿਲਡਿੰਗ ਵਿੱਚ ਕੁਝ ਅਣਪਛਾਤੇ ਵਿਅਕਤੀ ਨਸ਼ੇ ਦਾ ਸੇਵਨ ਕਰਦੇ ਹਨ ਅਤੇ ਨਸ਼ੇ ਦੀ ਸਪਲਾਈ ਵੀ ਕਰਦੇ ਹਨ ਇਨ੍ਹਾਂ ਹੀ ਨਹੀਂ ਨਸ਼ੇ ਦੀ ਪੂਰਤੀ ਦੇ ਲਈ ਰੇਲਵੇ ਸਟੇਸ਼ਨ ਤੋਂ ਆਉਂਦੇ ਰਾਹਗੀਰ ਲੋਕਾਂ ਨੂੰ ਨਸ਼ਾ ਤਸਕਰਾਂ ਵੱਲੋਂ ਰਾਤ ਸਮੇਂ ਆਪਣੀ ਲੁੱਟ ਦਾ ਸਿ਼ਕਾਰ ਵੀ ਬਣਾਇਆ ਜਾਂਦਾ ਸੀ । ਪੁਲਸ ਦੀ ਕਾਰਵਾਈ ਨੂੰ ਦੇਖ ਇਕ ਨੇ ਕਰ ਦਿੱਤਾ ਅਚਾਨਕ ਫਾਇਰ ਜਿਵੇਂ ਹੀ ਪੰਜਾਬ ਨੂੰ ਸੂਚਨਾ ਮਿਲੀ ਤਾਂ ਥਾਣਾ ਕੋਤਵਾਲੀ ਦੇ ਇੰਸਪੈਕਟਰ ਪਰਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਦੇ ਨਾਲ ਰੇਡ ਕੀਤੀ ਗਈ। ਪੁਲਸ ਦੀ ਇਸ ਰੇਡ ਨੂੰ ਦੇਖ ਕੇ ਨੀਰਜ ਉਰਫ ਕਾਲਾ ਜੋ ਪਰਸਰਾਮ ਨਗਰ ਦੇ ਰਹਿਣ ਵਾਲਾ ਹੈ ਨੇ ਆਪਣੇ ਦੇਸੀ ਕੱਟੇ ਨਾਲ ਪੁਲਸ ਪਾਰਟੀ ’ਤੇ ਫਾਇਰ ਕੀਤਾ, ਜਿਸ ’ਤੇ ਪੁਲਸ ਵੱਲੋਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਹਵਾਈ ਫਾਇਰ ਕੀਤਾ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਦੀ ਖੱਬੀ ਲੱਤ ਵਿੱਚ ਗੋਲੀ ਜਾ ਲੱਗੀ ਅਤੇ ਉਹ ਮੌਕੇ ’ਤੇ ਡਿੱਗ ਪਿਆ, ਜਿਸ ਤੇ ਫੌਰੀ ਕਾਰਵਾਈ ਕਰਦਿਆਂ ਪੁਲਸ ਨੇ ਬਾਕੀ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ । ਜ਼ਖਮੀ ਨਸ਼ਾ ਤਸਕਰ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਇਲਾਜ ਦੀ ਦਾਖਲ ਕਰਾਇਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਕਥਿਤ ਮੁਲਜ਼ਮਾਂ ਵਿੱਚ ਸਾਰੇ ਵਿਅਕਤੀ ਕ੍ਰਿਮੀਨਲ ਟਾਈਪ ਦੇ ਹਨ ਜਿਨ੍ਹਾਂ ਖਿਲਾਫ ਕਈ ਮਾਮਲੇ ਦਰਜ ਹਨ ।
