ਰੂਪਨਗਰ ਵਿੱਚ ਸਕੂਲੀ ਬੱਚਿਆਂ ਨੂੰ ਲਿਜਾ ਰਹੇ ਆਟੋ ਦੇ ਹਾਦਸਾਗ੍ਰਸਤ ਹੋਣ ਨਾਲ ਪੰਜ ਬੱਚੇ ਜਖ਼ਮੀ
- by Jasbeer Singh
- September 23, 2024
ਰੂਪਨਗਰ ਵਿੱਚ ਸਕੂਲੀ ਬੱਚਿਆਂ ਨੂੰ ਲਿਜਾ ਰਹੇ ਆਟੋ ਦੇ ਹਾਦਸਾਗ੍ਰਸਤ ਹੋਣ ਨਾਲ ਪੰਜ ਬੱਚੇ ਜਖ਼ਮੀ ਰੂਪਨਗਰ : ਪੰਜਾਬ ਦੇ ਸ਼ਹਿਰ ਰੂਪਨਗਰ ਵਿੱਚ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ ਆਟੋ ਵਿੱਚ ਬੈਠੇ 5 ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਜ਼ਖ਼ਮੀ ਹਾਲਤ ਵਿਚ ਬੱਚਿਆਂ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਅਤੇ ਸਕੂਲ ਵਾਲਿਆਂ ਨੂੰ ਦੇ ਦਿੱਤੀ ਗਈ ਹੈ। ਦਰਅਸਲ ਆਟੋ ਚਾਲਕ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਿਹਾ ਸੀ ਕਿ ਇਸ ਦੌਰਾਨ ਆਟੋ ਚਾਲਕ ਨੇ ਸਤਲੁਜ ਦਰਿਆ ਦੇ ਪੁੱਲ `ਤੇ ਪਾਣੀ ਦੀ ਬੋਤਲ ਫੜਨ ਲੱਗਾ, ਜਿਸ ਤੋਂ ਬਾਅਦ ਆਟੋ ਦਾ ਸੰਤੁਲਨ ਵਿਗੜ ਗਿਆ ਅਤੇ ਇਹ ਪਲਟ ਗਿਆ। ਇਸ ਦੌਰਾਨ ਬੱਚਿਆਂ ਵਿੱਚ ਚੀਕ-ਚਿਹਾੜਾ ਪੈ ਗਿਆ। ਹਾਦਸੇ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਸਕੂਲ ਨੂੰ ਇਸ ਹਾਦਸੇ ਦੀ ਸੂਚਨਾ ਦਿੱਤੀ ਗਈ। ਪਰਿਵਾਰਕ ਮੈਂਬਰ ਹਸਪਤਾਲ ਪਹੁੰਚ ਚੁੱਕੇ ਹਨ। ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਬੱਚੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।

