
Punjab
0
ਫ਼ਰੀਦਕੋਟ `ਚ ਸਵਾਰੀਆਂ ਨਾਲ ਭਰੀ ਬੱਸ ਨਾਲੇ `ਚ ਡਿੱਗਣ ਦੇ ਚਲਦਿਆਂ ਹੋਈ ਪੰਜ ਲੋਕਾਂ ਦੀ ਮੌਤ
- by Jasbeer Singh
- February 18, 2025

ਫ਼ਰੀਦਕੋਟ `ਚ ਸਵਾਰੀਆਂ ਨਾਲ ਭਰੀ ਬੱਸ ਨਾਲੇ `ਚ ਡਿੱਗਣ ਦੇ ਚਲਦਿਆਂ ਹੋਈ ਪੰਜ ਲੋਕਾਂ ਦੀ ਮੌਤ ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਕੋਟਕਪੁਰਾ ਪਿੰਡ ਵਿਖੇ ਸਵਾਰੀਆਂ ਨਾਲ ਭਰੀ ਬਸ ਦੀ ਟਰੱਕ ਨਾਲ ਟੱਕਰ ਹੋਣ ਦੇ ਚਲਦਿਆਂ ਪਲਟਣ ਨਾਲ ਪੰਜ ਜਣਿਆਂ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਨਾਲ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗ ਗਈ ਜਦੋਂ ਕਿ ਇਸ ਮਗਰੋਂ ਟਰੱਕ ਇਕ ਪਾਸੇ ਨੂੰ ਪਲਟ ਗਿਆ । ਘਟਨਾ ਵਾਲੀ ਥਾਂ ਤੇ ਰਾਹਤ ਕਾਰਜ ਜਾਰੀ ਹਨ ਤੇ ਲੋਕਾਂ ਨੂੰ ਬੱਸ ਵਿਚੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ ।