post

Jasbeer Singh

(Chief Editor)

Punjab

ਬੁੱਢਾ ਡਰੇਨ ਦਾ ਮੁੱਦਾ ਉਠਾਉਣ ਲਈ ਚੰਡੀਗੜ੍ਹ `ਚ ਪ੍ਰਦਰਸ਼ਨ ਕਰਨ ਗਏ ਲੱਖਾ ਸਿਧਾਣਾ ਸਮੇਤ ਪੰਜ ਵਿਅਕਤੀ ਹਿਰਾਸਤ `ਚ

post-img

ਬੁੱਢਾ ਡਰੇਨ ਦਾ ਮੁੱਦਾ ਉਠਾਉਣ ਲਈ ਚੰਡੀਗੜ੍ਹ `ਚ ਪ੍ਰਦਰਸ਼ਨ ਕਰਨ ਗਏ ਲੱਖਾ ਸਿਧਾਣਾ ਸਮੇਤ ਪੰਜ ਵਿਅਕਤੀ ਹਿਰਾਸਤ `ਚ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮਾਨਸੂਨ ਇਜਲਾਸ ਦੌਰਾਨ ਜਦੋਂ ਕਿਸਾਨ ਆਗੂ ਤੇ ਸਮਾਜ ਸੇਵੀ ਲੱਖਾ ਸਿਧਾਣਾ ਸਮੇਤ ਕਈ ਲੋਕ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਪੁੱਜੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਸ ਨਾਲ ਹੋਈ ਤਕਰਾਰ ਤੋਂ ਬਾਅਦ ਪੁਲਸ ਨੇ ਲੱਖਾ ਸਿਧਾਣੇ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਕੇ ਥਾਣੇ ਲਿਆਂਦਾ . ਜਿੱਥੇ ਉਸ ਨੂੰ ਪੁਲਸ ਨੇ ਹਿਰਾਸਤ `ਚ ਲੈ ਲਿਆ ਹੈ।ਸਮਾਜ ਸੇਵੀ ਲੱਖਾ ਸਿਧਾਣਾ ਪਿਛਲੇ ਕੁਝ ਦਿਨਾਂ ਤੋਂ ਬੁੱਢਾ ਡਰੇਨ ਦਾ ਮੁੱਦਾ ਉਠਾ ਰਹੇ ਹਨ, ਜਿਸ ਕਾਰਨ ਅੱਜ ਜਦੋਂ ਉਹ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਸਰਕਾਰ ਦਾ ਘਿਰਾਓ ਕਰਨ ਲਈ ਆਏ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਸ ਨਾਲ ਹੋਏ ਝਗੜੇ ਤੋਂ ਬਾਅਦ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਲੱਖਾ ਸਿਧਾਣਾ ਨੇ ਕਿਹਾ ਕਿ ਬੁੱਢਾ ਨਾਲਾ ਗੰਭੀਰ ਸਮੱਸਿਆ ਬਣ ਗਿਆ ਹੈ। ਸਰਕਾਰ ਵੱਲੋਂ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ਅਤੇ ਪਾਣੀ ਦੇ ਲਗਾਤਾਰ ਦੂਸ਼ਿਤ ਹੋਣ ਕਾਰਨ ਲੋਕ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਵਿਰੁੱਧ ਆਵਾਜ਼ ਬੁਲੰਦ ਕਰਨ ਆਏ ਹਨ ਕਿ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ।

Related Post