ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਾਰਵਾਈ ਆਰੰਭ ਕਰਨ ਤੋਂ ਪਹਿਲਾਂ ਕੀਤੀ ਅਰਦਾਸ, ਅਕਾਲੀ ਆਗੂਆਂ ਨੂੰ
- by Jasbeer Singh
- December 2, 2024
ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਾਰਵਾਈ ਆਰੰਭ ਕਰਨ ਤੋਂ ਪਹਿਲਾਂ ਕੀਤੀ ਅਰਦਾਸ, ਅਕਾਲੀ ਆਗੂਆਂ ਨੂੰ ਲਾਈ ਜਾਵੇਗੀ ਧਾਰਮਿਕ ਸਜ਼ਾ ਅੰਮ੍ਰਿਤਸਰ : ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਾਰਵਾਈ ਆਰੰਭ ਕਰਨ ਤੋਂ ਪਹਿਲਾਂ ਅਰਦਾਸ ਕੀਤੀ ਗਈ। ਪੰਜ ਸਿੰਘ ਸਾਹਿਬਾਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ , ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ , ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ , ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਿਲ ਸਨ | ਅਰਦਾਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਸਕੱਤਰੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ਕਰ ਰਹੇ ਹਨ ਅਤੇ ਇਸ ਸਾਰੇ ਮਾਮਲੇ ਨੂੰ ਵਿਚਾਰ ਰਹੇ ਹਨ। ਮਾਮਲੇ ਨੂੰ ਵਿਚਾਰਨ ਤੋਂ ਬਾਅਦ 1 ਵਜੇ ਮੁੜ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ 'ਤੇ ਆਉਣਗੇ ਅਤੇ ਪੇਸ਼ ਹੋਏ ਅਕਾਲੀ ਆਗੂਆਂ ਦੀ ਸੁਣਵਾਈ ਕਰਨਗੇ ਸੁਣਵਾਈ ਤੋਂ ਬਾਅਦ ਧਾਰਮਿਕ ਸਜ਼ਾ ਲਗਾਈ ਜਾਵੇਗੀ |
