post

Jasbeer Singh

(Chief Editor)

Punjab

ਪੰਜ ਸਾਲਾ ਤੇਗਬੀਰ ਸਿੰਘ ਨੇ ਸਰ ਕੀਤਾ ਮਾਊਂਟ ਐਵਰੈਸਟ ਦਾ ਬੇਸ ਕੈਂਪ, ਵਧਾਇਆ ਪੰਜਾਬ ਦਾ ਮਾਣ

post-img

ਰੋਪੜ ਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਚ ਪਹਿਲੀ ਜਮਾਤ ਵਿਚ ਪੜ੍ਹਦੇ ਬੱਚੇ ਤੇਗਬੀਰ ਸਿੰਘ ਨੇ 5 ਸਾਲ ਦੀ ਛੋਟੀ ਉਮਰ ਚ ਮਾਊਂਟ ਐਵਰੈਸਟ ਬੇਸ ਕੈਂਪ ਨੂੰ ਸਰ ਕਰ ਲਿਆ ਹੈ । ਉਸਨੇ 9 ਅਪ੍ਰੈਲ ਨੂੰ ਐਵਰੈਸਟ ਬੇਸ ਕੈਂਪ ਤੱਕ ਦਾ ਟ੍ਰੈਕ ਸ਼ੁਰੂ ਕੀਤਾ ਤੇ 17 ਅਪ੍ਰੈਲ, 2024 ਨੂੰ ਇਸ ਤੱਕ ਪਹੁੰਚਣ ਲਈ ਪੂਰਾ ਪੈਂਡਾ ਪੈਦਲ ਚੱਲਿਆ। ਐਵਰੈਸਟ ਬੇਸ ਕੈਂਪ 5364 ਮੀਟਰ ਦੀ ਉਚਾਈ ’ਤੇ ਸਥਿਤ ਹੈ, ਜਿੱਥੇ ਅਪ੍ਰੈਲ ਚ ਆਮ ਤਾਪਮਾਨ ਮਾਈਨਸ 12 ਹੁੰਦਾ ਹੈ।ਰੋਪੜ ਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਚ ਪਹਿਲੀ ਜਮਾਤ ਵਿਚ ਪੜ੍ਹਦੇ ਬੱਚੇ ਤੇਗਬੀਰ ਸਿੰਘ ਨੇ 5 ਸਾਲ ਦੀ ਛੋਟੀ ਉਮਰ ਚ ਮਾਊਂਟ ਐਵਰੈਸਟ ਬੇਸ ਕੈਂਪ ਨੂੰ ਸਰ ਕਰ ਲਿਆ ਹੈ । ਉਸਨੇ 9 ਅਪ੍ਰੈਲ ਨੂੰ ਐਵਰੈਸਟ ਬੇਸ ਕੈਂਪ ਤੱਕ ਦਾ ਟ੍ਰੈਕ ਸ਼ੁਰੂ ਕੀਤਾ ਤੇ 17 ਅਪ੍ਰੈਲ, 2024 ਨੂੰ ਇਸ ਤੱਕ ਪਹੁੰਚਣ ਲਈ ਪੂਰਾ ਪੈਂਡਾ ਪੈਦਲ ਚੱਲਿਆ। ਐਵਰੈਸਟ ਬੇਸ ਕੈਂਪ 5364 ਮੀਟਰ ਦੀ ਉਚਾਈ ’ਤੇ ਸਥਿਤ ਹੈ, ਜਿੱਥੇ ਅਪ੍ਰੈਲ ਚ ਆਮ ਤਾਪਮਾਨ ਮਾਈਨਸ 12 ਹੁੰਦਾ ਹੈ।ਇਹ ਘੱਟ ਆਕਸੀਜਨ ਟ੍ਰੈਕ ਹੈ ਤੇ ਇੱਥੇ ਉਚਾਈ ਨਾਲ ਜੁੜੀਆਂ ਬਿਮਾਰੀਆ ਨਾਲ ਨਾਲ ਨਜਿੱਠਣ ਲਈ ਤਿਆਰੀ ਦੀ ਲੋੜ ਹੁੰਦੀ ਹੈ। ਤੇਗਬੀਰ ਨੇ ਇਸ ਦੀ ਤਿਆਰੀ ਲਗਪਗ ਡੇਢ ਸਾਲ ਪਹਿਲਾਂ ਸ਼ੁਰੂ ਕੀਤੀ ਸੀ। ਉਸ ਨੂੰ ਸ਼੍ਰੀ ਬਿਕਰਮਜੀਤ ਸਿੰਘ ਘੁੰਮਣ (ਸੇਵਾਮੁਕਤ ਕੋਚ) ਦੁਆਰਾ ਸਿਖਲਾਈ ਦਿੱਤੀ ਗਈ ਸੀ, ਜੋ ਕਿ ਦਿਲ ਦੀ ਬਿਮਾਰੀ ਨਾਲ ਨਜਿੱਠਣ ਲਈ ਕਾਰਡੀਓ ਵਸਕੂਲਰ ਹੈਲਥ ਨੂੰ ਵਧਾਉਣ ਅਤੇ ਫੇਫੜਿਆਂ ਦੀ ਸਮਰੱਥਾ ਵਧਾਉਣ ਨਾਲ ਸਬੰਧਤ ਅਭਿਆਸਾਂ ਵਿੱਚ ਉਸਦੀ ਮਦਦ ਕਰਦੇ ਸਨ। ਉਹ ਆਪਣੇ ਪਿਤਾ ਅਤੇ ਕੋਚ ਨਾਲ ਵੱਖ-ਵੱਖ ਪਹਾੜੀ ਸਥਾਨਾਂ ’ਤੇ ਹਫਤਾਵਾਰੀ ਟ੍ਰੈਕ ਲਈ ਜਾਂਦਾ ਸੀ।ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ 8 ਅਪ੍ਰੈਲ ਨੂੰ ਆਪਣੇ ਪਿਤਾ ਦੇ ਨਾਲ ਕਾਠਮੰਡੂ ਗਿਆ ਸੀ ਅਤੇ ਲੁਕਲਾ ਲਈ ਫਲਾਈਟ ਲੈ ਕੇ ਅਗਲੇ ਦਿਨ ਉਸ ਦੀ ਯਾਤਰਾ ਸ਼ੁਰੂ ਹੋਈ ਸੀ। ਹਰ ਰੋਜ਼ ਉਹ 8-10 ਕਿਲੋਮੀਟਰ ਪੈਦਲ ਤੁਰਦਾ ਸੀ ਤੇ ਉਸ ਦੀ ਹਰ ਚੜ੍ਹਾਈ ਨਾਲ ਤਾਪਮਾਨ ਘੱਟਦਾ ਜਾਂਦਾ ਸੀ। ਉਹ ਲਗਭਗ ਇੱਕ ਹਫ਼ਤੇ ਤੱਕ ਮਾਈਨਸ ਗੇ੍ਰਡ ਤਾਪਮਾਨ ਵਿੱਚ ਘੱਟ ਆਕਸੀਜਨ ਦੀ ਉਚਾਈ ਵਿੱਚ ਤੁਰਿਆ ।ਖੁਰਾਕ ਨੇ ਉਸਦੀ ਯਾਤਰਾ ਵਿੱਚ ਇੱਕ ਬਹੁਤ ਵੱਡੀ ਭੂਮਿਕਾ ਨਿਭਾਈ ਅਤੇ ਉਸਨੇ ਆਪਣੇ ਕੋਚ ਦੁਆਰਾ ਨਿਰਧਾਰਤ ਖੁਰਾਕ ਅਨੁਸੂਚੀ ਦੀ ਸਖਤ ਪਾਲਣਾ ਕੀਤੀ। ਉਸਦੇ ਪਿਤਾ ਨੇ ਆਪਣੇ ਕੋਚ ਬਿਕਰਮ ਜੀਤ ਸਿੰਘ ਘੁੰਮਣ, ਤੇਗਬੀਰ ਦੇ ਦਾਦਾ ਦਾਦੀ , ਪਰਿਵਾਰ, ਦੋਸਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਸਦੀ ਯਾਤਰਾ ਵਿੱਚ ਉਸਦੀ ਮਦਦ ਕੀਤੀ ਅਤੇ ਉਤਸ਼ਾਹਿਤ ਕੀਤਾ। ਉਸਨੇ ਸਾਨਵੀ ਸੂਦ ਦਾ ਵੀ ਧੰਨਵਾਦ ਕੀਤਾ ਕਿਉਂਕਿ ਉਹ ਰਾਜ ਵਿੱਚ ਪਰਬਤਾਰੋਹ ਲਈ ਮਸ਼ਾਲਧਾਰੀ ਹੈ।ਜ਼ਿਕਰਯੋਗ ਹੈ ਕਿ ਤੇਗਬੀਰ ਸਿੰਘ ਇਹ ਉਪਲਬਧੀ ਹਾਸਲ ਕਰਨ ਵਾਲੇ ਪੰਜਾਬ ਰਾਜ ਦੇ ਸਭ ਤੋਂ ਘੱਟ ਉਮਰ ਦੇ ਪਰਬਤਾਰੋਹੀ ਬਣ ਗਏ ਹਨ। ਉਸਦੇ ਪਿਤਾ ਕਿੱਤੇ ਵਜੋਂ ਪਰਮਾਰ ਹਸਪਤਾਲ ਵਿੱਚ ਐਡਮਿਨਿਸਟੇ੍ਰਟਰ ਵਜੋਂ ਤਾਇਨਾਤ ਹਨ ਅਤੇ ਉਸਦੇ ਮਾਤਾ ਡਾ ਮਨਪ੍ਰੀਤ ਕੌਰ , ਗਾਈਨਾਕੋਲੋਜਿਸਟ ਵਜੋਂ ਸੇਵਾ ਨਿਭਾਅ ਰਹੇ ਹਨ । ਤੇਗਬੀਰ ਸਿੰਘ ਕਾਠਮੰਡੂ ਵਾਪਸ ਜਾ ਰਿਹਾ ਹੈ ਤੇ 23 ਅਪ੍ਰੈਲ ਨੂੰ ਰੋਪੜ ਪਹੁੰਚੇਗਾ। ਰੋਪੜ ਪਹੁੰਚਣ ਤੇ ਸ਼ਹਿਰ ਨਿਵਾਸੀਆਂ ਵੱਲੋਂ ਤੇਗਬੀਰ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

Related Post