post

Jasbeer Singh

(Chief Editor)

Punjab

ਮੌਨਸੂਨ ਦੇ ਸਰਗਰਮ ਹੋਣ ਦੇ ਚਲਦਿਆਂ ਪੰਜਾਬ ਹਰਿਆਣਾ ਦੇ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ

post-img

ਮੌਨਸੂਨ ਦੇ ਸਰਗਰਮ ਹੋਣ ਦੇ ਚਲਦਿਆਂ ਪੰਜਾਬ ਹਰਿਆਣਾ ਦੇ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਪਟਿਆਲਾ : ਪੰਜਾਬ ਤੇ ਹਰਿਆਣਾ ਵਿਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਦੋਵਾਂ ਸੂਬਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਕੱਲ੍ਹ ਹੋਈ ਭਾਰੀ ਬਾਰਿਸ਼ ਕਾਰਨ ਕਈ ਸ਼ਹਿਰਾਂ ਜਲ-ਥਲ ਹੋ ਗਿਆ। ਹੁਣ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਿਮਾਚਲ ਵਿੱਚ ਵੀ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਇੱਥੇ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ । ਹਿਮਾਚਲ ਵਿਚ ਭਾਰੀ ਬਾਰਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ ਖੜ੍ਹਾ ਹੋ ਗਿਆ ਹੈ। ਪਹਾੜਾਂ ਵਿਚ ਭਾਰੀ ਮੀਂਹ ਮਗਰੋਂ ਪੰਜਾਬ ਦੇ ਦਰਿਆ ਵੀ ਚੜ੍ਹ ਗਏ ਹਨ। ਪਠਾਨਕੋਟ ਅਤੇ ਉਪਰ ਪਹਾੜੀ ਖੇਤਰ ਵਿੱਚ ਮੀਂਹ ਪੈਣ ਕਾਰਨ ਉਝ, ਚੱਕੀ ਅਤੇ ਜਲਾਲੀਆ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ ਜਿਸ ਕਾਰਨ ਉਝ ਅਤੇ ਰਾਵੀ ਦਰਿਆ ਦੇ ਸੰਗਮ ਸਥਾਨ ਮਕੌੜਾ ਪੱਤਣ ਵਿੱਚ ਪਾਣੀ ਦਾ ਵਹਾਅ ਕਾਫੀ ਤੇਜ਼ ਹੋ ਗਿਆ ਹੈ।

Related Post