

ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੇ 21 ਦਿਨਾਂ ਦੀ ਫਰਲੋ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਫਰਵਰੀ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਡੇਰਾ ਸੱਚਾ ਸੌਦਾ ਮੁਖੀ ਨੂੰ ਉਸ ਦੀ ਇਜਾਜ਼ਤ ਤੋਂ ਬਿਨਾਂ ਹੋਰ ਪੈਰੋਲ ਨਾ ਦੇਵੇ। ਹਾਈਕੋਰਟ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਨੇ ਡੇਰਾ ਮੁਖੀ ਨੂੰ ਪੈਰੋਲ ਦੇਣ ਨੂੰ ਚੁਣੌਤੀ ਦਿੱਤੀ ਸੀ।