
ਸਰਕਾਰੀ ਸੇਵਾਵਾਂ ਦਾ ਲਾਭ, ਸੁਝਾਅ ਤੇ ਸ਼ਿਕਾਇਤ ਲਈ ਹੈਲਪਲਾਈਨ ਨੰਬਰ 1100 'ਤੇ ਕੀਤਾ ਜਾ ਸਕਦੇ ਸੰਪਰਕ : ਡਿਪਟੀ ਕਮਿਸ਼ਨਰ
- by Jasbeer Singh
- March 17, 2025

ਸਰਕਾਰੀ ਸੇਵਾਵਾਂ ਦਾ ਲਾਭ, ਸੁਝਾਅ ਤੇ ਸ਼ਿਕਾਇਤ ਲਈ ਹੈਲਪਲਾਈਨ ਨੰਬਰ 1100 'ਤੇ ਕੀਤਾ ਜਾ ਸਕਦੇ ਸੰਪਰਕ : ਡਿਪਟੀ ਕਮਿਸ਼ਨਰ -ਸਰਕਾਰੀ ਸਹੂਲਤਾਂ ਲਈ ਯੂਨੀਫਾਈਡ ਸਟੇਟ ਹੈਲਪਲਾਈਨ ਨੰਬਰ 1100 ਦੀ ਵਰਤੋਂ ਕੀਤੀ ਜਾਵੇ ਪਟਿਆਲਾ, 17 ਮਾਰਚ : ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਯੂਨੀਫਾਈਡ ਸਟੇਟ ਹੈਲਪਲਾਈਨ ਨੰਬਰ 1100 ਸਥਾਪਿਤ ਕੀਤਾ ਗਿਆ ਹੈ, ਜਿਸ 'ਤੇ ਕਾਲ ਕਰਕੇ ਜ਼ਿਲ੍ਹਾ ਵਾਸੀ ਕਿਸੇ ਵੀ ਵਿਭਾਗ ਨਾਲ ਸਬੰਧਤ ਆਪਣੀ ਸ਼ਿਕਾਇਤ, ਫੀਡਬੈਕ, ਬੇਨਤੀ ਅਤੇ ਜਾਣਕਾਰੀ ਲੈ ਸਕਦੇ ਹਨ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਾਂਝੀ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ 1100 ਨੰਬਰ ਡਾਇਲ ਕਰਕੇ ਸਬੰਧਤ ਵਿਭਾਗ ਤੋਂ ਆਪਣੇ ਕੰਮ ਸਬੰਧੀ ਸਾਰੀ ਜਾਣਕਾਰੀ ਘਰ ਬੈਠਿਆਂ ਹੀ ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਹੈਲਪਲਾਈਨ ਨੰਬਰ 'ਤੇ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਣ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਸੰਪਰਕ ਕੀਤਾ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.