July 6, 2024 01:39:25
post

Jasbeer Singh

(Chief Editor)

Latest update

ਸੰਸਦ ਵਿਚ ਪਹਿਲੀ ਵਾਰ ਰਾਜਾ ਵੜਿੰਗ ਨੇ MOOSEWALA ਲਈ ਅਮਿਤ ਸ਼ਾਹ ਨੂੰ ਲਲਕਾਰਿਆ...

post-img

ਉਨ੍ਹਾਂ ਸਿੱਧੂ ਮੂਸੇਵਾਲੇ ਦੇ ਕਤਲ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਅੱਜ ਵੀ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ।ਭਾਰਤ ਦੀ ਨਵੀਂ ਬਣੀ 18ਵੀਂ ਲੋਕਸਭਾ ਦੀ ਕਾਰਵਾਈ ਜਾਰੀ ਹੈ ਅਤੇ ਬੀਤੇ ਕੱਲ੍ਹ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਆਪਣਾ ਭਾਸ਼ਣ ਦਿੱਤਾ। ਰਾਹੁਲ ਗਾਂਧੀ ਨੇ ਮੋਦੀ ਸਰਕਾਰ ਉਤੇ ਕਈ ਆਰੋਪ ਲਾਏ। ਉਸ ਤੋਂ ਬਾਅਦ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਠਾਇਆ।ਉਨ੍ਹਾਂ ਸਿੱਧੂ ਮੂਸੇਵਾਲੇ ਦੇ ਕਤਲ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਅੱਜ ਵੀ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਪਰਿਵਾਰ ਨੂੰ ਅਜੇ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਮਰਹੂਮ ਗਾਇਕ ਸਿੱਧੂ ਮੂਸੇਵਾਲੇ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਇੱਕ ਮਸ਼ਹੂਰ ਅਤੇ ਜਾਣੇ-ਪਛਾਣੇ ਕਲਾਕਾਰ ਸਨ। ਇੱਥੇ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਹਰ ਜਗ੍ਹਾ ਉਸਦੇ ਗੀਤ ਲੋਕ ਪਸੰਦ ਕਰਦੇ ਹਨ। ਉਸ ਦੇ ਗੀਤਾਂ ‘ਤੇ ਦੁਨੀਆਂ ਝੂਮਦੀ ਸੀ ਪਰ ਉਸ ਗਾਇਕ ਨੂੰ ਮਾਰ ਦਿੱਤਾ ਗਿਆ।ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ ਤਿਹਾੜ ਜੇਲ ‘ਚ ਬੈਠਾ ਗੈਂਗਸਟਰ ਲਾਰੈਂਸ ਬਿਸ਼ਨੋਈ ਖੁੱਲ੍ਹੇਆਮ ਕਬੂਲ ਕਰ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਨੇ ਹੀ ਮਰਵਾਇਆ ਹੈ। ਫਿਰ ਵੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਪਾਲਿਆ ਜਾ ਰਿਹਾ ਹੈ।ਰਾਜਾ ਵੜਿੰਗ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਮੇਂ ਦੇਸ਼ ‘ਚ ਕਾਨੂੰਨ ਵਿਵਸਥਾ ਬਹੁਤ ਖਰਾਬ ਹੋ ਰਹੀ ਹੈ। ਕੇਂਦਰ ਨੇ 10 ਸਾਲਾਂ ਤੋਂ ਪੰਜਾਬ ਲਈ ਕੋਈ ਕੰਮ ਨਹੀਂ ਕੀਤਾ। ਲੁਧਿਆਣਾ ਦੀ ਸਾਈਕਲ ਇੰਡਸਟਰੀ ਦਾ ਬੁਰਾ ਹਾਲ ਹੈ।

Related Post