
Foreign media on Kejriwal: ਕੇਜਰੀਵਾਲ ਦੀ ਗ੍ਰਿਫ਼ਤਰੀ ਤੇ ਵਿਦੇਸ਼ੀ ਮੀਡੀਆ ਦੀ ਨਜ਼ਰ, ਵਾਸ਼ਿੰਗਟਨ ਪੋਸਟ - CNN ਨੇ ਦ
- by Jasbeer Singh
- March 23, 2024

Foreign media on Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਚ ਵੀਰਵਾਰ ਰਾਤ ਗ੍ਰਿਫਤਾਰ ਕਰ ਲਿਆ ਗਿਆ। ਦੁਨੀਆ ਭਰ ਦੇ ਮੀਡੀਆ ਸੰਗਠਨਾਂ ਨੇ ਇਸ ਗ੍ਰਿਫਤਾਰੀ ਨੂੰ ਆਪਣੇ ਨਜ਼ਰੀਏ ਤੋਂ ਕਵਰ ਕੀਤਾ ਹੈ। ਅਮਰੀਕੀ ਮੀਡੀਆ ਹਾਊਸ ਵਾਸ਼ਿੰਗਟਨ ਪੋਸਟ ਨੇ ਲਿਖਿਆ, ਭਾਰਤ ਨੇ ਵਿਰੋਧੀਆਂ ਖਿਲਾਫ ਕਾਰਵਾਈ ਤੇਜ਼ ਕਰਨ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੂੰ ਕੀਤਾ ਗ੍ਰਿਫਤਾਰ। ਇਸ ਦੇ ਨਾਲ ਹੀ CNN ਨੇ ਆਪਣੇ ਮੁੱਖ ਪੰਨੇ ਤੇ ਗ੍ਰਿਫਤਾਰੀ ਦੀ ਖਬਰ ਪ੍ਰਕਾਸ਼ਿਤ ਕੀਤੀ ਹੈ। ਇਸ ਦਾ ਸਿਰਲੇਖ ਹੈ, ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਗ੍ਰਿਫ਼ਤਾਰ, ਵਿਰੋਧੀ ਧਿਰ ਨੇ ਇਸ ਨੂੰ ਸਾਜ਼ਿਸ਼ ਦੱਸਿਆ। ਸੀਐਨਐਨ ਦੇ ਨਾਲ-ਨਾਲ ਬੀਬੀਸੀ ਨੇ ਵੀ ਆਪਣੇ ਮੁੱਖ ਪੰਨੇ ਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਖ਼ਬਰ ਨੂੰ ਥਾਂ ਦਿੱਤੀ ਹੈ। ਵਾਸ਼ਿੰਗਟਨ ਪੋਸਟ ਨੇ ਲਿਖਿਆ, ਕੇਜਰੀਵਾਲ ਭਾਰਤ ਦੀ ਰਾਜਧਾਨੀ ਦੇ ਮੁੱਖ ਮੰਤਰੀ ਹਨ ਅਤੇ ਇਹਨਾਂ ਦੀ ਪਾਰਟੀ ਪੰਜਾਬ ਸੂਬੇ ਚ ਸੱਤਾ ਵਿੱਚ ਹੈ। ਉਨ੍ਹਾਂ ਦੀ ਗ੍ਰਿਫਤਾਰੀ ਹਾਲ ਹੀ ਦੇ ਸਮੇਂ ਵਿੱਚ ਕਿਸੇ ਵਿਰੋਧੀ ਨੇਤਾ ਦੀ ਦੂਜੀ ਵੱਡੀ ਗ੍ਰਿਫਤਾਰੀ ਹੈ। ਵਾਸ਼ਿੰਗਟਨ ਪੋਸਟ ਨੇ ਕੇਜਰੀਵਾਲ ਤੋਂ ਪਹਿਲਾਂ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫਤਾਰੀ ਦਾ ਵੀ ਜ਼ਿਕਰ ਕੀਤਾ ਹੈ। ਵਾਸ਼ਿੰਗਟਨ ਪੋਸਟ ਨੇ ਲਿਖਿਆ ਹੈ ਕਿ ਸ਼ਰਾਬ ਨੀਤੀ ਮਾਮਲੇ ਚ ਕੇਜਰੀਵਾਲ ਦੀ ਭੂਮਿਕਾ ਸਪੱਸ਼ਟ ਨਹੀਂ ਹੈ। ਹਾਲ ਹੀ ਵਿਚ ਵਿਰੋਧੀ ਧਿਰ ਨੇ ਮੋਦੀ ਸਰਕਾਰ ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਹੈ। ਵਾਸ਼ਿੰਗਟਨ ਪੋਸਟ ਵਿੱਚ ਭਾਰਤ ਵਿੱਚ ਵਿਰੋਧੀ ਪਾਰਟੀਆਂ ਉੱਤੇ ਸ਼ਿਕੰਜਾ ਕੱਸਣ ਦਾ ਹਵਾਲਾ ਦਿੰਦੇ ਹੋਏ ਰਾਹੁਲ ਗਾਂਧੀ ਦੀ ਪ੍ਰੈਸ ਕਾਨਫਰੰਸ ਦਾ ਵੀ ਹਵਾਲਾ ਦਿੱਤਾ ਗਿਆ ਹੈ। ਵਾਸ਼ਿੰਗਟਨ ਪੋਸਟ ਨੇ ਰਾਹੁਲ ਦੇ ਉਸ ਬਿਆਨ ਨੂੰ ਉਭਾਰਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਕਾਂਗਰਸ ਕੋਲ ਰੇਲ ਟਿਕਟ ਖਰੀਦਣ ਲਈ ਵੀ ਪੈਸੇ ਨਹੀਂ ਹਨ। CNN ਨੇ ਲਿਖਿਆ ਹੈ, ਭਾਰਤ ਵਿੱਚ ਵੀਰਵਾਰ ਰਾਤ ਇੱਕ ਮਹੱਤਵਪੂਰਨ ਵਿਰੋਧੀ ਨੇਤਾ ਨੂੰ ਗ੍ਰਿਫਤਾਰ ਕੀਤਾ ਗਿਆ। ਚੋਣਾਂ ਤੋਂ ਪਹਿਲਾਂ ਹੋਈ ਇਸ ਗ੍ਰਿਫਤਾਰੀ ਤੇ ਵਿਰੋਧੀ ਧਿਰ ਨੇ ਸਵਾਲ ਖੜ੍ਹੇ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਪ੍ਰਧਾਨ ਮੰਤਰੀ ਦੇ ਸਭ ਤੋਂ ਸਖ਼ਤ ਆਲੋਚਕਾਂ ਵਿੱਚੋਂ ਇੱਕ ਹਨ। ਕੇਜਰੀਵਾਲ ਦੀ ਗ੍ਰਿਫਤਾਰੀ ਨਾਲ ਮੋਦੀ ਨੂੰ ਸੱਤਾ ਤੋਂ ਹਟਾਉਣ ਦੀਆਂ ਵਿਰੋਧੀ ਗਠਜੋੜ ਦੀਆਂ ਉਮੀਦਾਂ ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। CNN ਨੇ ਲਿਖਿਆ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਭਾਰਤ ਦੀਆਂ ਮਹੱਤਵਪੂਰਨ ਚੋਣਾਂ ਤੋਂ ਪਹਿਲਾਂ ਹੋਈ ਹੈ, ਜਿਸ ਵਿੱਚ ਮੋਦੀ ਦੀ ਵਿਰੋਧੀ ਧਿਰ ਨੂੰ ਹਰਾਉਣ ਦੀ ਉਮੀਦ ਹੈ। ਇਸ ਦੇ ਬਾਵਜੂਦ ਦੇਸ਼ ਦੇ ਲੋਕਤੰਤਰੀ ਸਿਧਾਂਤਾਂ ਦੀ ਉਲੰਘਣਾ ਕਰਨ ਲਈ ਮੋਦੀ ਦੀ ਆਲੋਚਨਾ ਹੁੰਦੀ ਰਹੀ ਹੈ।