ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕਰਕੇ ਲਿਖਤੀ ਦਸਤਾਵੇਜ਼ ਆਧਾਰ
- by Jasbeer Singh
- September 25, 2024
ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕਰਕੇ ਲਿਖਤੀ ਦਸਤਾਵੇਜ਼ ਆਧਾਰਤ ਵਾਰਤਾ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਤੁਰੰਤ ਸੁਧਾਰ ਲਈ ਇਸ ਸਮੂਹ ਦੀ ਪ੍ਰਤੀਬੱਧਤਾ ਦੁਹਰਾਈ ਨਿਊਯਾਰਕ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਲਿਖਤੀ ਦਸਤਾਵੇਜ਼ ਆਧਾਰਿਤ ਵਾਰਤਾ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਤੁਰੰਤ ਸੁਧਾਰ ਲਈ ਇਸ ਸਮੂਹ ਦੀ ਪ੍ਰਤੀਬੱਧਤਾ ਦੁਹਰਾਈ। ਲਿਖਤੀ ਦਸਤਾਵੇਜ਼ ਆਧਾਰਿਤ ਵਾਰਤਾ ਤੋਂ ਭਾਵ ਕਿਸੇ ਸਮਝੌਤੇ ਦੀ ਅਜਿਹੀ ਵਿਸ਼ਾ ਵਸਤੂ ਤਿਆਰ ਕਰਨ ਦੀ ਪ੍ਰਕਿਰਿਆ ਤੋਂ ਹੈ, ਜਿਸ ਨੂੰ ਸਵੀਕਾਰ ਕਰਨ ਅਤੇ ਜਿਸ ’ਤੇ ਦਸਤਖ਼ਤ ਕਰਨ ਲਈ ਸਾਰੀਆਂ ਧਿਰਾਂ ਸਹਿਮਤ ਹੋਣ। ਜੀ-4 ਮੁਲਕਾਂ ’ਚ ਬ੍ਰਾਜ਼ੀਲ, ਜਰਮਨੀ, ਭਾਰਤ ਤੇ ਜਪਾਨ ਸ਼ਾਮਲ ਹਨ।ਅਧਿਕਾਰਤ ਯਾਤਰਾ ’ਤੇ ਅਮਰੀਕਾ ਆਏ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਆਮ ਸਭਾ ਦੇ 79ਵੇਂ ਸੈਸ਼ਨ ਦੇ ਇੱਕ ਪਾਸੇ ਜਪਾਨ ਦੀ ਵਿਦੇਸ਼ ਮੰਤਰੀ ਯੋਕੋ ਕਾਮੀਕਾਵਾ, ਜਰਮਨੀ ਦੀ ਵਿਦੇਸ਼ ਮੰਤਰੀ ਐਨਾਲੇਨਾ ਬੇਅਰਬਾਕ ਅਤੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮਾਓਰੋ ਵਿਏਰਾ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਐਕਸ ’ਤੇ ਲਿਖਿਆ, ‘ਅੱਜ ਨਿਊਯਾਰਕ ’ਚ ਆਪਣੇ ਹਮਰੁਤਬਿਆਂ ਐਨਾਲੇਨਾ ਬੇਅਰਬਾਕ, ਯੋਕੋ ਕਾਮੀਕਾਵਾ ਅਤੇ ਮਾਓਰੋ ਵਿਏਰਾ ਨਾਲ ਜੀ-4 ਵਿਦੇਸ਼ ਮੰਤਰੀਆਂ ਦੀ ਰਵਾਇਤੀ ਮੀਟਿੰਗ ’ਚ ਸ਼ਾਮਲ ਹੋ ਕੇ ਖੁਸ਼ੀ ਹੋਈ। ਜੀ-4 ਨੇ ਲਿਖਤੀ ਦਸਤਾਵੇਜ਼ ਆਧਾਰਿਤ ਵਾਰਤਾ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਤੁਰੰਤ ਸੁਧਾਰ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।’ ਭਾਰਤ, ਸੁਰੱਖਿਆ ਕੌਂਸਲ ’ਚ ਸੁਧਾਰ ਲਈ ਸਾਲਾਂ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਚ ਮੋਹਰੀ ਰਿਹਾ ਹੈ ਅਤੇ ਉਸ ਦਾ ਕਹਿਣਾ ਹੈ ਕਿ 1945 ’ਚ ਸਥਾਪਤ 15 ਦੇਸ਼ਾਂ ਦੀ ਕੌਂਸਲ 21ਵੀਂ ਸਦੀ ਦੇ ਮਕਸਦ ਪੂਰੇ ਕਰਨ ਲਈ ਢੁੱਕਵੀਂ ਨਹੀਂ ਹੈ। ਉਸ ਦਾ ਮੰਨਣਾ ਹੈ ਕਿ ਇਹ ਸਮਕਾਲੀ ਭੂ-ਰਾਜਨੀਤਕ ਸੱਚਾਈਆਂ ਦੀ ਨਿਸ਼ਾਨਦੇਹੀ ਨਹੀਂ ਕਰਦੀ। ਧੜਿਆਂ ’ਚ ਵੱਡੀ ਹੋਈ ਸੁਰੱਖਿਆ ਕੌਂਸਲ ਸ਼ਾਂਤੀ ਤੇ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ’ਚ ਨਾਕਾਮ ਰਹੀ ਹੈ। ਉਸ ਦੇ ਮੈਂਬਰ ਯੂਕਰੇਨ ਜੰਗ ਤੇ ਇਜ਼ਰਾਈਲ-ਹਮਾਸ ਜੰਗ ਜਿਹੇ ਮੁੱਦਿਆਂ ’ਤੇ ਵੰਡੇ ਹੋਏ ਹਨ। ਜੈਸ਼ੰਕਰ ਨੇ ਵੈਨੇਜ਼ੁਏਲਾ ਤੋਂ ਆਪਣੇ ਹਮਰੁਤਬਾ ਯਵਾਨ ਗਿਲ ਨਾਲ ਵੀ ਊਰਜਾ ਤੇ ਆਰਥਿਕ ਸਹਿਯੋਗ ਤੇ ਹੋਰ ਮੁੱਦਿਆਂ ’ਤੇ ਗੱਲਬਾਤ ਕੀਤੀ। ਵਿਦੇਸ਼ ਮੰਤਰੀ ਨੇ ਬੰਗਲਾਦੇਸ਼ ਦੇ ਵਿਦੇਸ਼ ਮਾਮਲਿਆਂ ਬਾਰੇ ਸਲਾਹਕਾਰ ਤੌਹੀਦ ਹੁਸੈਨ ਨਾਲ ਮੁਲਾਕਾਤ ਕਰਕੇ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਬਾਰੇ ਵੀ ਚਰਚਾ ਕੀਤੀ।
Related Post
Popular News
Hot Categories
Subscribe To Our Newsletter
No spam, notifications only about new products, updates.