
ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖਨੌਰੀ ਬਾਰਡਰ ਪਹੁੰਚ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ
- by Jasbeer Singh
- December 17, 2024

ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖਨੌਰੀ ਬਾਰਡਰ ਪਹੁੰਚ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਚੰਡੀਗੜ੍ਹ : ਪੰਜਾਬ ਦੇ ਸਾਬਕਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਿ਼ਲਾ ਸੰਗਰੂਰ ਅਧੀਨ ਪੈਂਦੇ ਖਨੌਰੀ ਬਾਰਡਰ ਵਿਖੇ ਪਹੁੰਚ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ । ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਜੋ ਕਿਸਾਨਾਂ ਦੀਆਂ ਨਿਆਂਇਕ ਮੰਗਾਂ ਲਈ ਭੁੱਖ ਹੜਤਾਲ ’ਤੇ ਬੈਠੇ ਹਨ। ਕੇਂਦਰ ਸਰਕਾਰ ਦੀ ਜ਼ਿੱਦ ਅਤੇ ਅਣਦੇਖੀ ਕਾਰਨ ਕਿਸਾਨਾਂ ਨੂੰ ਇਸ ਤਰ੍ਹਾਂ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ । ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨ ਕੇ ਇਸ ਸੰਘਰਸ਼ ਦਾ ਹੱਲ ਕੱਢੇ। ਪਰਮਾਤਮਾ ਡੱਲੇਵਾਲ ਸਾਹਿਬ ਨੂੰ ਲੰਮੀ ਉਮਰ ਅਤੇ ਸੰਘਰਸ਼ ਜਿੱਤਣ ਦਾ ਬਲ ਬਖ਼ਸ਼ੇ ।