post

Jasbeer Singh

(Chief Editor)

Punjab

ਸਾਬਕਾ ਮੁੱਖ ਮੰਤਰੀ ਹੁੱਡਾ ਦਾ ਬਿਆਨ ਕਿਸਾਨਾਂ ਦੀ ਤਾਕਤ : ਕਿਸਾਨ ਆਗੂ ਬਲਦੇਵ ਸਿੰਘ ਸਿਰਸਾ

post-img

ਸਾਬਕਾ ਮੁੱਖ ਮੰਤਰੀ ਹੁੱਡਾ ਦਾ ਬਿਆਨ ਕਿਸਾਨਾਂ ਦੀ ਤਾਕਤ : ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅੰਮ੍ਰਿਤਸਰ : ਕਿਸਾਨ ਆਗੂ ਬਲਦੇਵ ਸਿੰਘ ਸਰਸਾ ਨੇ ਹਰਿਆਣਾ ਦੇ ਸਾਬਕਾ ਭੁਪਿੰਦਰ ਹੁੱਡਾ ਵੱਲੋਂ ਦਿੱਤੇ ਗਏ ਬਿਆਨ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਦੇ ਬਾਰਡਰ ਤੇ ਉੱਤੇ ਬਣੇ ਬੈਰੀਗੇਟਿੰਗਾਂ ਨੂੰ ਹਟਾਇਆ ਜਾਵੇਗਾ ਦੀ ਸ਼ਲਾਘਾ ਕਰਦਿਆਂ ਕਿਸਾਨ ਆਗੂ ਬਲਦੇਵ ਸਿੰਘ ਸਰਸਾ ਨੇ ਕਿਹਾ ਕਿ ਕਿਸਾਨਾਂ ਦੀ ਤਾਕਤ ਨੂੰ ਹੁਣ ਹਰ ਇੱਕ ਸਰਕਾਰ ਸਮਝਦੀ ਹੈ। ਦੱਸਣਯੋਗ ਹੈ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਵਾਸਤੇ 13 ਮਹੀਨੇ ਦੇ ਕਰੀਬ ਕਿਸਾਨਾਂ ਨੇ ਸ਼ੰਭੂ ਬਾਰਡਰ ਤੇ ਬੈਠ ਪ੍ਰਦਰਸ਼ਨ ਕੀਤਾ ਸੀ ਜਿਸ ਵਿੱਚ ਕੜਾਕੇ ਦੀ ਠੰਡ ਅਤੇ ਗਰਮੀ ਦਾ ਸਾਹਮਣਾ ਕਰਨਾ ਪਿਆ ਸੀ ਉਥੇ ਹੀ ਜਦੋਂ ਕੇਂਦਰ ਸਰਕਾਰ ਵੱਲੋਂ ਇਹ ਤਿੰਨੇ ਖੇਤੀ ਕਾਨੂੰਨ ਤੇ ਵਿੱਚ ਬਦਲਾਵ ਕਰਨ ਦੀ ਗੱਲ ਕਹੀ ਗਈ ਉਸ ਵੇਲੇ ਕਿਸਾਨਾਂ ਵੱਲੋਂ ਆਪਣੇ ਆਪਣੇ ਸੂਬਿਆਂ ਦੇ ਵੱਲ ਦੁਬਾਰਾ ਤੋਂ ਕੂਚ ਕੀਤੀ ਗਈ ਲੇਕਿਨ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਤਰਹਾਂ ਦਾ ਖੇਤੀ ਕਾਨੂੰਨ ਦੇ ਵਿੱਚ ਸੁਧਾਰ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਕਿਸਾਨਾਂ ਵੱਲੋਂ ਦਿੱਲੀ ਵਿੱਚ ਜਾ ਕੇ ਧਰਨਾ ਲਗਾਉਣ ਦੀ ਗੱਲ ਕੀਤੀ ਗਈ ਜਿਸ ਤੋਂ ਬਾਅਦ ਹੁਣ ਹਰਿਆਣਾ ਦੇ ਵਿੱਚ ਚੋਣਾਂ ਹਨ ਅਤੇ ਚੋਣਾਂ ਦੇ ਦੌਰਾਨ ਭੁਪਿੰਦਰ ਹੁੱਡਾ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ ਤੇ ਕਿਹਾ ਗਿਆ ਹੈ ਕਿ ਜੇਕਰ ਉਹਨਾਂ ਦੀ ਸਰਕਾਰ ਹਰਿਆਣਾ ਚ ਬਣਦੀ ਹੈ ਤਾਂ ਕਿਸਾਨਾਂ ਨੂੰ ਬੇਝਿਜਕ ਦਿੱਲੀ ਜਾਣ ਲਈ ਇਹ ਬੈਰੀਗੇਟਿੰਗ ਚੁੱਕੀ ਜਾਵੇਗੀ।

Related Post