post

Jasbeer Singh

(Chief Editor)

National

ਸਾਬਕਾ ਮੁੱਖ ਮੰਤਰੀ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਹੋਏ ਬਰੀ

post-img

ਸਾਬਕਾ ਮੁੱਖ ਮੰਤਰੀ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਹੋਏ ਬਰੀ ਨਵੀਂ ਦਿੱਲੀ, 27 ਫਰਵਰੀ 2026 : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਤੇ ਸਾਬਕਾ ਉਪ-ਮੁੱਖ ਮੰਤਰੀ ਸਿਸੋਦੀਆ ਨੂੰ ਨਵੀਂ ਦਿੱਲੀ ਰਾਊਜ ਐਵੇਨਿਊ ਕੋਰਟ ਨੇ ਆਬਕਾਰੀ ਘੁਟਾਲੇ ਵਿਚ ਬਰੀ ਕਰ ਦਿੱਤਾ ਹੈ। ਕੀ ਆਖਿਆ ਅਦਾਲਤ ਨੇ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਦੇ ਜੱਜ ਜਿਤੇਂਦਰ ਸਿੰਘ ਨੇ ਫੈਸਲਾ ਸੁਣਾਇਆ ਕਿ ਆਬਕਾਰੀ ਨੀਤੀ ਵਿੱਚ ਕੋਈ ਵੱਡੀ ਸਾਜਿ਼ਸ਼ ਜਾਂ ਅਪਰਾਧਿਕ ਇਰਾਦਾ ਨਹੀਂ ਸੀ । ਅਦਾਲਤ ਨੇ ਕਿਹਾ ਕਿ ਸੀ. ਬੀ. ਆਈ. ਨੇ ਸਾਜਿ਼ਸ਼ ਘੜਨ ਦੀ ਕੋਸਿ਼ਸ਼ ਕੀਤੀ ਪਰ ਇਸਤਗਾਸਾ ਪੱਖ ਦਾ ਸਿਧਾਂਤ ਸਿਰਫ਼ ਅੰਦਾਜ਼ਾ ਸੀ। ਜਿਸਦੇ ਚਲਦਿਆਂ ਅਦਾਲਤ ਨੇ ਇਹ ਸਿੱਟਾ ਕੱਢਿਆ ਕਿ 23 ਮੁਲਜ਼ਮਾਂ ਵਿੱਚੋਂ ਕਿਸੇ ਦੇ ਵੀ ਵਿਰੁੱਧ ਪਹਿਲੀ ਨਜ਼ਰੇ ਕੋਈ ਮਾਮਲਾ ਨਹੀਂ ਬਣਦਾ। ਇਸ ਲਈ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ।

Related Post

Instagram