ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਪਦਮਨਾਭਨ ਦਾ ਦੇਹਾਂਤ ਚੇਨਈ, 19 ਅਗਸਤ : ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਸੁੰਦਰਰਾਜਨ ਪਦਮਨਾਭਨ ਦਾ ਇਥੇ 83 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਕਰੀਬੀ ਸੂਤਰ ਨੇ ਅੱਜ ਇਹ ਜਾਣਕਾਰੀ ਦਿੱਤੀ। ਜਨਰਲ ਪਦਮਨਾਭਨ ਨੂੰ ‘ਪੈਡੀ’ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ। ਉਨ੍ਹਾਂ ਨੇ 30 ਸਤੰਬਰ 2000 ਤੋਂ 31 ਦਸੰਬਰ 2002 ਤੱਕ ਥਲ ਸੈਨਾ ਮੁਖੀ ਵਜੋਂ ਸੇਵਾ ਕੀਤੀ।
