July 6, 2024 01:54:07
post

Jasbeer Singh

(Chief Editor)

Punjab, Haryana & Himachal

Congress Star Campaigners: ਸਾਬਕਾ CM ਚਰਨਜੀਤ ਚੰਨੀ ਬਣੇ ਕਾਂਗਰਸ ਦੇ ਸਟਾਰ ਪ੍ਰਚਾਰਕ, ਪੰਜਾਬ ਤੋਂ ਸਿਰਫ਼ ਦੋ ਲੀਡਰਾ

post-img

Congress Star Campaigners: ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈਕਮਾਨ ਵੱਲੋਂ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਹਲਾਂਕਿ ਫਿਲਹਾਲ ਇਹ ਲਿਸਟ ਰਾਜਸਥਾਨ ਸੂਬੇ ਲਈ ਜਾਰੀ ਕੀਤੀ ਗਈ ਹੈ। ਜਿਸ ਵਿੱਚ ਪੰਜਾਬ ਦੇ ਦੋ ਵੱਡੇ ਲੀਡਰਾਂ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਰਾਜਸਥਾਨ ਚ ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ। ਯਾਨੀ ਕਿ ਹੁਣ ਪੰਜਾਬ ਕਾਂਗਰਸ ਦੇ ਦੋ ਵੱਡੇ ਆਗੂ ਲੋਕ ਸਭਾ ਚੋਣਾਂ ਵਿੱਚ ਰਾਜਸਥਾਨ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਕਾਂਗਰਸ ਹਾਈਕਮਾਂਡ ਵੱਲੋਂ ਰਾਜਸਥਾਨ ਲਈ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਸ਼ਾਮਲ ਹਨ। ਉਨ੍ਹਾਂ ਨੂੰ 40 ਮੈਂਬਰਾਂ ਦੀ ਸੂਚੀ ਵਿੱਚ 5ਵਾਂ ਅਤੇ 20ਵਾਂ ਸਥਾਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਿਸੇ ਵੀ ਆਗੂ ਨੂੰ ਸਟਾਰ ਪ੍ਰਚਾਰਕ ਚ ਥਾਂ ਰਹੀਂ ਮਿਲੀ। ਰਾਜਸਥਾਨ ਦੀ ਸਥਿਤੀ ਅਜਿਹੀ ਹੈ ਕਿ ਇਹ ਇਕ ਪਾਸੇ ਪਾਕਿਸਤਾਨ ਨਾਲ ਆਪਣੀ ਸਰਹੱਦ ਸਾਂਝੀ ਕਰਦਾ ਹੈ। ਇਸ ਦੇ ਨਾਲ ਹੀ ਇਹ ਰਾਜ ਦੇਸ਼ ਦੇ ਪੰਜ ਰਾਜਾਂ ਨੂੰ ਛੂਹਦਾ ਹੈ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਦੇ ਦੋ ਜ਼ਿਲ੍ਹੇ ਫਾਜ਼ਿਲਕਾ ਅਤੇ ਮੁਕਤਸਰ ਸਿੱਧੇ ਰਾਜਸਥਾਨ ਦੇ ਨਾਲ ਲੱਗਦੇ ਹਨ। ਇਸ ਦੇ ਨਾਲ ਹੀ ਦੋਵਾਂ ਰਾਜਾਂ ਦਾ ਜੀਵਨ ਪੱਧਰ ਲਗਭਗ ਇੱਕੋ ਜਿਹਾ ਹੈ। ਵੈਸੇ ਵੀ ਪੰਜਾਬ ਦੇ ਲੀਡਰ ਚੋਣ ਪ੍ਰਚਾਰ ਲਈ ਆਉਂਦੇ ਰਹਿੰਦੇ ਹਨ। ਇਸ ਦੇ ਨਾਲ ਹੀ ਲੋਕਾਂ ਦੇ ਦੋਵੇਂ ਪਾਸੇ ਰਿਸ਼ਤੇਦਾਰ ਹਨ। ਕਾਂਗਰਸ ਲਈ ਤਿਆਰ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਹਿਮਾਚਲ ਦੇ ਆਗੂ ਵੀ ਆਪਣੀ ਥਾਂ ਬਣਾਉਣ ਵਿੱਚ ਕਾਮਯਾਬ ਹੋਏ ਹਨ। ਇਨ੍ਹਾਂ ਆਗੂਆਂ ਵਿੱਚ ਹਰਿਆਣਾ ਦੇ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਅਤੇ ਹਿਮਾਚਲ ਪ੍ਰਦੇਸ਼ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ ਦੇ ਨਾਂ ਵੀ ਸ਼ਾਮਲ ਹਨ।

Related Post