post

Jasbeer Singh

(Chief Editor)

Punjab

ਕਾਂਗਰਸ ਦੇ ਸਾਬਕਾ ਮੰਤਰੀ ਅਰੋੜਾ ਦੀ ਘਰ ਵਾਪਸੀ..

post-img

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਘਰ ਵਾਪਸੀ ਕਰ ਲਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਸੁੰਦਰ ਸ਼ਾਮ ਅਰੋੜਾ ਨੂੰ ਦਿੱਲੀ ਵਿੱਚ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ। ਦੱਸ ਦਈਏ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਵੀ ਮੰਤਰੀ ਰਹਿ ਚੁੱਕੇ ਹਨ। ਜਦੋਂ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ ਤਾਂ ਅਰੋੜਾ ਨੂੰ ਚੰਨੀ ਦੀ ਕੈਬਨਿਟ ਵਿੱਚ ਥਾਂ ਨਹੀਂ ਮਿਲੀ ਸੀ। ਜਿਸ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।

Related Post