
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਲਗਾ ਕੀਤੀ ਕੋਰਟ ਤੋਂ ਜ਼ਮਾਨਤ ਦੀ ਮ
- by Jasbeer Singh
- November 8, 2024

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਲਗਾ ਕੀਤੀ ਕੋਰਟ ਤੋਂ ਜ਼ਮਾਨਤ ਦੀ ਮੰਗ ਚੰਡੀਗੜ੍ਹ : ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ `ਚ ਫਸੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸ਼ੁੱਕਰਵਾਰ ਪੰਜਾਬ-ਹਰਿਆਣਾ ਹਾਈਕੋਰਟ `ਚ ਜ਼ਮਾਨਤ ਅਰਜ਼ੀ ਲਾਈ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਵੀ ਉਨ੍ਹਾਂ ਨੇ ਹਾਈਕੋਰਟ `ਚ ਆਪਣੇ ਖਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਪਟੀਸ਼ਨ ਦਾਖਲ ਕੀਤੀ ਸੀ। ਜ਼ਮਾਨਤ ਅਰਜ਼ੀ `ਤੇ ਸੁਣਵਾਈ ਦੌਰਾਨ ਈਡੀ ਨੇ ਜਵਾਬ ਦਾਖ਼ਲ ਕਰਨ ਲਈ ਹਾਈਕੋਰਟ ਤੋਂ ਸਮਾਂ ਮੰਗਿਆ, ਜਿਸ `ਤੇ ਅਦਾਲਤ ਨੇ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ । ਦੱਸਣਯੋਗ ਹੈ ਕਿ ਖੁਰਾਕ ਅਤੇ ਸਪਲਾਈ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਤੋਂ ਬਾਅਦ ਈ. ਡੀ. ਨੇ ਉਸ ਖਿ਼ਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ । ਆਸ਼ੂ ਨੇ ਹੁਣ ਹਾਈਕੋਰਟ ਤੋਂ ਇਸ ਮਾਮਲੇ `ਚ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਪੂਰੀ ਜਾਂਚ `ਚ ਉਸ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ । ਇਸ ਦੇ ਬਾਵਜੂਦ ਸਿਆਸੀ ਰੰਜਿਸ਼ ਕਾਰਨ ਉਸ ਨੂੰ ਇਸ ਕੇਸ ਵਿੱਚ ਫਸਾਇਆ ਗਿਆ ਅਤੇ ਗ੍ਰਿਫ਼ਤਾਰ ਕਰ ਲਿਆ ਗਿਆ, ਇਸ ਲਈ ਹੁਣ ਉਸ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਦਰਜ ਸਿਕਾਇਤਾਂ ਨੂੰ ਵੀ ਰੱਦ ਕੀਤਾ ਜਾਣਾ ਚਾਹੀਦਾ ਹੈ । ਈ. ਡੀ. ਨੇ ਅੱਜ ਇਸ ਪਟੀਸ਼ਨ `ਤੇ ਹਾਈ ਕੋਰਟ ਦੇ ਨੋਟਿਸ ਦਾ ਜਵਾਬ ਦੇਣਾ ਸੀ ਪਰ ਅੱਜ ਈ. ਡੀ. ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਮੰਗਿਆ, ਜਿਸ `ਤੇ ਹਾਈ ਕੋਰਟ ਨੇ ਹੁਣ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ । ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਇਸੇ ਮਾਮਲੇ ਵਿੱਚ ਵਿਜੀਲੈਂਸ ਨੇ ਉਸ ਖ਼ਿਲਾਫ਼ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਨੂੰ ਉਸ ਕੇਸ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ ਪਰ ਬਾਅਦ ਵਿੱਚ ਈਡੀ ਨੇ ਉਸਦੇ ਖਿਲਾਫ ਸ਼ਿਕਾਇਤ ਦਰਜ ਕਰਾਈ ਅਤੇ ਅਗਸਤ ਵਿੱਚ ਉਸਨੂੰ ਗ੍ਰਿਫਤਾਰ ਕਰ ਲਿਆ ਸੀ ।