ਸਾਬਕਾ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਵਿਧਾਨ ਸਭਾ ਚੋਣਾਂ ਲਈ ਅਬਜ਼ਰਵਰ ਨਿਯੁਕਤ
- by Jasbeer Singh
- December 26, 2024
ਸਾਬਕਾ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਵਿਧਾਨ ਸਭਾ ਚੋਣਾਂ ਲਈ ਅਬਜ਼ਰਵਰ ਨਿਯੁਕਤ ਸੁਲਤਾਨਪੁਰ ਲੋਧੀ : ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਦੇ ਸਾਬਕਾ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਅਬਜ਼ਰਵਰ ਨਿਯੁਕਤ ਕਰਨ ਨਾਲ ਉਹਨਾਂ ਦੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵਤੇਜ ਸਿੰਘ ਚੀਮਾ ਨੇ ਪਹਿਲੀ ਵਿਧਾਨ ਸਭਾ ਚੋਣ ਹਲਕਾ ਸੁਲਤਾਨਪੁਰ ਲੋਧੀ ਤੋਂ 2007 ’ਚ ਲੜੀ ਸੀ ਅਤੇ ਤਿੰਨ ਹੋਰ ਚੋਣਾਂ 2012, 2017 ਅਤੇ 2022 ਵਿੱਚ ਲੜੀਆਂ ਸਨ ਜਿਨਾਂ ਵਿੱਚੋਂ 2012 ਅਤੇ 2017 ’ਚ ਉਹ ਜੇਤੂ ਰਹੇ ਸਨ । ਚੀਮਾ ਸ਼ੁਰੂ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜੇ ਰਹੇ ਹਨ । ਉਹਨਾਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਹੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਕੇ ਸੀ ਵੇਨੂ ਗੋਪਾਲ ਨੇ ਉਹਨਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ’ਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਆ ਰਹੇ ਹਨ । ਪਾਰਟੀ ਹਾਈ ਕਮਾਂਡ ਵੱਲੋਂ ਸੌਂਪੀ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਦਿੱਲੀ ਵਿੱਚ ਪਾਰਟੀ ਦੀ ਜਿੱਤ ਨੂੰ ਹੋਰ ਮਜ਼ਬੂਤ ਬਣਾਉਣਗੇ । ਚੀਮਾ ਦੀ ਨਿਯੁਕਤੀ ’ਤੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ,ਬਲਾਕ ਕਾਂਗਰਸ ਦੇ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਜਿਲਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਡਾਕਟਰ ਨਰਿੰਦਰ ਸਿੰਘ ਗਿੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਐਡਵੋਕੇਟ ਜਰਨੈਲ ਸਿੰਘ ਸੰਧਾ, ਨੰਬਰਦਾਰ ਸਾਹਿਬ ਸਿੰਘ ਭੁੱਲਰ, ਐਡਵੋਕੇਟ ਭੁਪਿੰਦਰ ਸਿੰਘ, ਨੰਬਰਦਾਰ ਹਰਜੀਤ ਸਿੰਘ ਜੀਤਾ, ਸਾਬਕਾ ਸਰਪੰਚ ਮਹਿੰਦਰ ਪਾਲ ਸਿੰਘ ਸੋਹੀ, ਸਾਬਕਾ ਸਰਪੰਚ ਸ਼ਿੰਦਰ ਸਿੰਘ ਬੂਸੋਵਾਲ, ਸਾਬਕਾ ਸਰਪੰਚ ਕੁਲਦੀਪ ਸਿੰਘ ਡਡਵਿੰਡੀ, ਸਾਬਕਾ ਸਰਪੰਚ ਪਰਮਿੰਦਰ ਸਿੰਘ ਭਿੰਦਾ, ਸਾਬਕਾ ਸਰਪੰਚ ਸੁਖਚੈਨ ਸਿੰਘ ਉਗਰੂਪੁਰ, ਅਮਰ ਸਿੰਘ ਮੰਡ ਨੇ ਉਨਾਂ ਨੂੰ ਵਧਾਈ ਦਿੰਦਿਆਂ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ ।
Related Post
Popular News
Hot Categories
Subscribe To Our Newsletter
No spam, notifications only about new products, updates.