ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਈ. ਡੀ. ਕੀਤਾ ਸੰਮੰਨ ਜਾਰੀ
- by Jasbeer Singh
- October 3, 2024
ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਈ. ਡੀ. ਕੀਤਾ ਸੰਮੰਨ ਜਾਰੀ ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਹੈਦਰਾਬਾਦ ਕ੍ਰਿਕਟ ਸੰਘ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮੰਨ ਜਾਰੀ ਕੀਤਾ ੈ। ਦੱਸਣਯੋਗ ਹੈ ਕਿ ਅਜ਼ਹਰੂਦੀਨ ਇਸ ਤੋਂ ਪਹਿਲਾਂ ਐਚ. ਸੀ. ਏ. ਦੇ ਪ੍ਰਧਾਨ ਰਹਿ ਚੁੱਕੇ ਹਨ ਤੇ ਉਨ੍ਹਾਂ `ਤੇ ਆਪਣੇ ਕਾਰਜਕਾਲ ਦੌਰਾਨ ਫੰਡਾਂ ਦੀ ਗਬਨ ਕਰਨ ਦਾ ਦੋਸ਼ ਲੱਗਿਆ ਹੈ। ਕਾਂਗਰਸੀ ਆਗੂ ਨੂੰ ਜਾਰੀ ਕੀਤਾ ਗਿਆ ਇਹ ਪਹਿਲਾ ਸੰਮੰਨ ਹੈ, ਜਿਸ ਤਹਿਤ ਉਸ ਨੂੰ ਅੱਜ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣਾ ਹੈ। ਜਿਕਰਯੋਗ ਹੈ ਕਿ ਮੁਹੰਮਦ ਅਜ਼ਹਰੂਦੀਨ `ਤੇ 20 ਕਰੋੜ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਦਾ ਦੋਸ਼ ਹੈ। ਮਾਮਲਾ ਜਿਥੇ ਹੈਦਰਾਬਾਦ ਦਾ ਹੀ ਦੱਸਿਆ ਜਾ ਰਿਹਾ ਹੈ, ਉਥੇ ਮੁਹੰਮਦ ਅਜ਼ਹਰੂਦੀਨ `ਤੇ ਹੈਦਰਾਬਾਦ ਕ੍ਰਿਕਟ ਸੰਘ `ਚ ਮਨੀ ਲਾਂਡਰਿੰਗ ਦਾ ਇਲਜ਼ਾਮ ਹੈ। ਇਸ ਸਬੰਧ ਵਿੱਚ ਈਡੀ ਵੱਲੋਂ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।ਇਹ ਮਾਮਲਾ ਹੈਦਰਾਬਾਦ ਦੇ ਉੱਪਲ ਵਿੱਚ ਰਾਜੀਵ ਗਾਂਧੀ ਕ੍ਰਿਕਟ ਸਟੇਡੀਅਮ ਲਈ ਡੀਜ਼ਲ ਜਨਰੇਟਰਾਂ, ਅੱਗ ਬੁਝਾਊ ਪ੍ਰਣਾਲੀਆਂ ਅਤੇ ਛੱਤਰੀਆਂ ਦੀ ਖਰੀਦ ਲਈ ਅਲਾਟ ਕੀਤੇ ਗਏ 20 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.