ਸਾਬਕਾ ਕ੍ਰਿਕਟਰ ਹਰਭਜਨ ਸਿੰਘ ਸੁਰੱਖਿਆ ਦੀ ਮੰਗ ਲੈ ਕੇ ਪਹੁੰਚੇ ਹਾਈ ਕੋਰਟ ਚੰਡੀਗੜ੍ਹ, 30 ਅਪ੍ਰੈਲ, 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਿਚ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਸੁਰੱਖਿਆ ਦੀ ਮੰਗ ਲੈ ਕੇ ਪਹੁੰਚ ਕੀਤੀ ਹੈ। ਕੀ ਕਾਰਨ ਰਿਹਾ ਹਰਭਜਨ ਸਿੰਘ ਵਲੋਂ ਕੋਰਟ ਜਾਣ ਦਾ ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਪਿਨਰ ਹਰਭਜਨ ਸਿੰਘ ਵੱਲੋਂ ਆਪਣੀ ਸੁਰੱਖਿਆ ਵਾਪਸ ਲਏ ਜਾਣ ਦੇ ਫੈਸਲੇ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜ੍ਹਕਾਉਂਦਿਆਂ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਦਿਆਂ ਪੰਜਾਬ ਸਰਕਾਰ ਦੇ ਇਸ ਕਦਮ `ਤੇ ਸਵਾਲ ਉਠਾਏ ਹਨ ਅਤੇ ਪੁੱਛਿਆ ਹੈ ਕਿ ਉਨ੍ਹਾਂ ਦੀ ਸੁਰੱਖਿਆ ਹਟਾਉਣ ਪਿੱਛੇ ਕੀ ਕਾਰਨ ਸਨ । ਅਦਾਲਤ ਤੋ਼ ਕੀਤੀ ਸੁਰੱਖਿਆ ਤੁਰੰਤ ਪ੍ਰਭਾਵ ਨਾਲ ਬਹਾਲ ਕਰਨ ਦੀ ਮੰਗ ਉਨ੍ਹਾਂ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਹਾਈ ਕੋਰਟ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਗਲੀ ਸੁਣਵਾਈ ਲਈ 12 ਮਈ ਦੀ ਤਰੀਕ ਤੈਅ ਕੀਤੀ ਹੈ, ਜਿੱਥੇ ਸਰਕਾਰ ਨੂੰ ਇਸ ਸਬੰਧੀ ਆਪਣਾ ਜਵਾਬ ਪੇਸ਼ ਕਰਨਾ ਪਵੇਗਾ ।
