post

Jasbeer Singh

(Chief Editor)

Latest update

ਦਿੱਲੀ ਦੇ ਸਾਬਕਾ ਮੰਤਰੀ ਅਤੇ ਸੀਮਾਪੁਰੀ ਵਿਧਾਨ ਸਭਾ ਸੀਟ ਤੋਂ `ਆਪ` ਵਿਧਾਇਕ ਰਾਜਿੰਦਰ ਪਾਲ ਗੌਤਮ `ਆਪ` ਛੱਡ ਕਾਂਗਰਸ `ਚ

post-img

ਦਿੱਲੀ ਦੇ ਸਾਬਕਾ ਮੰਤਰੀ ਅਤੇ ਸੀਮਾਪੁਰੀ ਵਿਧਾਨ ਸਭਾ ਸੀਟ ਤੋਂ `ਆਪ` ਵਿਧਾਇਕ ਰਾਜਿੰਦਰ ਪਾਲ ਗੌਤਮ `ਆਪ` ਛੱਡ ਕਾਂਗਰਸ `ਚ ਹੋਏ ਸ਼ਾਮਲ ਹਰਿਆਣਾ : ਪੰਜਾਬ ਦੇ ਗੁਆਂਢੀ ਰਾਜ ਹਰਿਆਣਾ `ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਦਿੱਲੀ `ਚ ਇਕ ਹੋਰ ਝਟਕਾ ਲੱਗਾ ਹੈ। ਦਿੱਲੀ ਦੇ ਸਾਬਕਾ ਮੰਤਰੀ ਅਤੇ ਸੀਮਾਪੁਰੀ ਵਿਧਾਨ ਸਭਾ ਸੀਟ ਤੋਂ `ਆਪ` ਵਿਧਾਇਕ ਰਾਜਿੰਦਰ ਪਾਲ ਗੌਤਮ ਅੱਜ `ਆਪ` ਛੱਡ ਕੇ ਕਾਂਗਰਸ `ਚ ਸ਼ਾਮਲ ਹੋ ਗਏ ਹਨ। ਕਾਂਗਰਸ `ਚ ਸ਼ਾਮਲ ਹੋਣ ਤੋਂ ਪਹਿਲਾਂ ਗੌਤਮ ਨੇ ਸੋਸ਼ਲ ਮੀਡੀਆ ਪਲੇਟਫਾਰਮ `ਐਕਸ` `ਤੇ ਅਰਵਿੰਦ ਕੇਜਰੀਵਾਲ ਦੇ ਨਾਂ ਆਪਣਾ ਤਿੰਨ ਪੰਨਿਆਂ ਦਾ ਅਸਤੀਫਾ ਪੱਤਰ ਪੋਸਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, "ਸਮਾਜਿਕ ਨਿਆਂ ਲਈ ਸੰਘਰਸ਼ ਨੂੰ ਤੇਜ਼ ਕਰਨ ਅਤੇ ਬਹੁਜਨ ਸਮਾਜ ਦੀ ਹਰ ਖੇਤਰ ਵਿੱਚ ਸ਼ਮੂਲੀਅਤ ਅਤੇ ਭਾਗੀਦਾਰੀ ਲਈ ਮੈਂ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ!" ਰਾਜੇਂਦਰ ਪਾਲ ਗੌਤਮ ਇੱਕ ਦਲਿਤ ਕਾਰਕੁਨ ਅਤੇ ਵਕੀਲ ਹੋਣ ਦੇ ਨਾਲ-ਨਾਲ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਉਸਨੇ ਸੀਮਾਪੁਰੀ ਸੀਟ ਤੋਂ ਭਾਜਪਾ ਨੇਤਾ ਨੂੰ 48,821 ਵੋਟਾਂ ਨਾਲ ਹਰਾਇਆ ਸੀ। 2020 ਦੀਆਂ ਚੋਣਾਂ ਵਿੱਚ ਉਨ੍ਹਾਂ ਨੇ ਲੋਜਪਾ ਉਮੀਦਵਾਰ ਸੰਤ ਲਾਲ ਨੂੰ ਹਰਾਇਆ ਸੀ।ਰਾਜਿੰਦਰ ਪਾਲ ਗੌਤਮ 2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਰਾਜੇਂਦਰ ਗੌਤਮ ਦਿੱਲੀ ਯੂਨੀਵਰਸਿਟੀ ਤੋਂ ਲਾਅ ਗ੍ਰੈਜੂਏਟ ਹਨ। ਉਸਨੇ ਲੇਬਰ ਲਾਅ ਵਿੱਚ ਡਿਪਲੋਮਾ ਅਤੇ ਮਨੁੱਖੀ ਸਰੋਤ ਪ੍ਰਬੰਧਨ ਵਿੱਚ ਪੋਸਟ ਗ੍ਰੈਜੂਏਟ ਡਿਪਲੋਮਾ ਕੀਤਾ ਹੈ।ਰਾਜੇਂਦਰ ਗੌਤਮ ਨੇ 9 ਅਕਤੂਬਰ 2022 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਦਰਅਸਲ ਧਰਮ ਪਰਿਵਰਤਨ ਪ੍ਰੋਗਰਾਮ `ਚ ਉਨ੍ਹਾਂ ਦੇ ਬਿਆਨ ਤੋਂ ਬਾਅਦ ਹੰਗਾਮਾ ਹੋ ਗਿਆ ਸੀ। ਭਾਜਪਾ ਨੇ ਉਨ੍ਹਾਂ ਦੇ ਬਿਆਨ ਨੂੰ `ਹਿੰਦੂ ਵਿਰੋਧੀ` ਕਰਾਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਪਾਰਟੀ ਤੋਂ ਹਟਾਉਣ ਦੀ ਮੰਗ ਕੀਤੀ ਸੀ।ਰਾਜਿੰਦਰ ਪਾਲ ਗੌਤਮ ਦੇ ਬਿਆਨ ਦੀ ਆੜ `ਚ ਭਾਜਪਾ ਨੇ ਸੀਐੱਮ ਅਰਵਿੰਦ ਕੇਜਰੀਵਾਲ `ਤੇ ਨਿਸ਼ਾਨਾ ਸਾਧਿਆ ਸੀ। ਉਸ ਨੇ ਉਦੋਂ ਕਿਹਾ ਸੀ ਕਿ ਮੈਂ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਨਹੀਂ ਕੀਤਾ ਹੈ।

Related Post