
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਬੇਟੀ ਸਨਾ ਗਾਂਗੁਲੀ ਨੂੰ ਦੀ ਕਾਰ ਨੂੰ ਬੱਸ ਨੇ ਮਾਰੀ ਟੱਕਰ
- by Jasbeer Singh
- January 4, 2025

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਬੇਟੀ ਸਨਾ ਗਾਂਗੁਲੀ ਨੂੰ ਦੀ ਕਾਰ ਨੂੰ ਬੱਸ ਨੇ ਮਾਰੀ ਟੱਕਰ ਕੋਲਕਾਤਾ : ਭਾਰਤ ਦੇਸ਼ ਦੇ ਸੂਬੇ ਕੋਲਕਾਤਾ ਦੇ ਡਾਇਮੰਡ ਹਾਰਬਰ ਰੋਡ ਤੇ ਬਸ ਨੇ ਬੀਤੀ ਸ਼ਾਮ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਬੇਟੀ ਸਨਾ ਗਾਂਗੁਲੀ ਨੂੰ ਦੀ ਕਾਰ ਨੂੰ ਟੱਕਰ ਮਾਰ ਦਿਤੀ । ਹਾਲਾਂਕਿ ਸਨਾ ਗਾਂਗੁਲੀ ਨੂੰ ਇਸ ਹਾਦਸੇ ’ਚ ਕੋਈ ਸੱਟ ਨਹੀਂ ਲੱਗੀ ਤੇ ਕਾਰ ਡਰਾਈਵਰ ਦਾ ਬਚਾਅ ਹੋ ਗਿਆ । ਜਾਣਕਾਰੀ ਮੁਤਾਬਕ ਸਨਾ ਅਪਣੀ ਕਾਰ ’ਚ ਡਰਾਈਵਰ ਦੇ ਨਾਲ ਵਾਲੀ ਸੀਟ ’ਤੇ ਬੈਠੀ ਸੀ । ਬੀਹਲਾ ਚੌਰਸਤਾ ਨੇੜੇ ਉਸ ਦੀ ਕਾਰ ਨੂੰ ਬੱਸ ਨੇ ਟੱਕਰ ਮਾਰ ਦਿਤੀ । ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਸਨਾ ਗਾਂਗੁਲੀ ਦੀ ਕਾਰ ਦੇ ਡਰਾਈਵਰ ਨੇ ਉਸ ਦਾ ਪਿੱਛਾ ਕਰ ਕੇ ਸਾਖਰ ਬਾਜ਼ਾਰ ਨੇੜੇ ਉਸ ਨੂੰ ਫੜ ਲਿਆ। ਸਨਾ ਗਾਂਗੁਲੀ ਨੇ ਇਸ ਘਟਨਾ ਤੋਂ ਬਾਅਦ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਇਸ ਟੱਕਰ ’ਚ ਸਨਾ ਦੀ ਕਾਰ ਨੂੰ ਮਾਮੂਲੀ ਨੁਕਸਾਨ ਪਹੁੰਚਿਆ ।