post

Jasbeer Singh

(Chief Editor)

ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ

post-img

ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ ਜੰਮੂ-ਕਸ਼ਮੀਰ, 5 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਬੇ ਸਮੇਂ ਬਿਮਾਰੀ ਚੱਲ ਰਹੇ ਸਨ ਅਤੇ ਉਨ੍ਹਾਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ’ਚ ਆਖਰੀ ਸਾਹ ਲਿਆ। ਸੱਤਿਆਪਾਲ ਮਲਿਕ ਪਿਛਲੇ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਜੂਝ ਰਹੇ ਸਨ। ਬੀਤੀ ਰਾਤ ਹੋਈ ਸੀ ਸਿਹਤ ਖਰਾਬ ਬੀਤੀ 11 ਮਈ ਨੂੰ ਸਿਹਤ ਖ਼ਰਾਬ ਹੋਣ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਸੱਤਿਆਪਾਲ ਮਲਿਕ 23 ਅਗਸਤ ਤੋਂ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ। ਇਨ੍ਹਾਂ ਦੇ ਕਾਰਜਕਾਲ ਦੌਰਾਨ ਹੀ 5 ਅਗਸਤ 2019 ਨੂੰ ਜੰਮੂ-ਕਸ਼ਮੀਰ ’ਚ ਆਰਟੀਕਲ 370 ਨੂੰ ਹਟਾਇਆ ਗਿਆ ਸੀ।

Related Post