post

Jasbeer Singh

(Chief Editor)

National

ਕਰਨਾਟਕ ਦੇ ਸਾਬਕਾ ਮੰਤਰੀ ਨਾਗੇਂਦਰ ਦੀ 8 ਕਰੋੜ ਰੁਪਏ ਦੀ ਜਾਇਦਾਦ ਜ਼ਬਤ

post-img

ਕਰਨਾਟਕ ਦੇ ਸਾਬਕਾ ਮੰਤਰੀ ਨਾਗੇਂਦਰ ਦੀ 8 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਨਵੀਂ ਦਿੱਲੀ, 20 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਿਹਾ ਕਿ ਉਸ ਨੇ ਕਥਿਤ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਬੀ. ਨਾਗੇਂਦਰ ਦੀ 8 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਜਾਇਦਾਦਾਂ ਵਿਚ 4 ਰਿਹਾਇਸ਼ੀ ਅਤੇ ਵਪਾਰਕ ਪਲਾਟ ਅਤੇ ਇਕ ਇਮਾਰਤ ਸ਼ਾਮਲ ਹੈ ਇਨ੍ਹਾਂ ਜਾਇਦਾਦਾਂ ਵਿਚ 4 ਰਿਹਾਇਸ਼ੀ ਅਤੇ ਵਪਾਰਕ ਪਲਾਟ ਅਤੇ ਇਕ ਇਮਾਰਤ ਸ਼ਾਮਲ ਹੈ। ਈ. ਡੀ. ਨੇ ਇਕ ਬਿਆਨ ਵਿਚ ਕਿਹਾ ਕਿ ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐੱਮ. ਐੱਲ. ਏ.) ਦੇ ਉਪਬੰਧਾਂ ਤਹਿਤ ਕੀਤੀ ਗਈ ਹੈ। ਮਨੀ ਲਾਂਡਰਿੰਗ ਦਾ ਇਹ. ਮਾਮਲਾ ਕਰਨਾਟਕ ਪੁਲਸ ਅਤੇ ਸੀ. ਬੀ. ਆਈ. ਦੀ ਇਕ ਐੱਫ. ਆਈ. ਆਰ. ਨਾਲ ਜੁੜਿਆ ਹੋਇਆ ਹੈ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਕਰਨਾਟਕ ਮਹਾਰਿਸ਼ੀ ਵਾਲਮੀਕਿ ਐੱਸ. ਟੀ. ਡਿਵੈਲਪਮੈਂਟ ਕਾਰਪੋਰੇਸ਼ਨ (ਕੇ. ਐੱਮ. ਵੀ. ਐੱਸ. ਟੀ. ਡੀ. ਸੀ.) ਦੇ ਖਾਤਿਆਂ ਤੋਂ ਕਰੋੜਾਂ ਰੁਪਏ ਦੀ ਰਕਮ ਨੂੰ `ਜਾਅਲੀ ਖਾਤਿਆਂ` ਵਿਚ ਟਰਾਂਸਫਰ ਕੀਤਾ ਗਿਆ ਅਤੇ ਬਾਅਦ ਵਿਚ ਫਰਜ਼ੀ ਸੰਸਥਾਵਾਂ ਰਾਹੀਂ ਲਾਂਡਰਿੰਗ ਕੀਤਾ ਗਿਆ ।

Related Post

Instagram