
ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਿ਼ਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਸਿਹਤ ਜਾਂਚ ਲਈ ਮੁੰਬਈ ਦੇ ਹਸਪਤਾਲ ਵਿੱਚ
- by Jasbeer Singh
- October 15, 2024

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਿ਼ਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਸਿਹਤ ਜਾਂਚ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਿ਼ਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਨੂੰ ਅੱਜ ਸਿਹਤ ਜਾਂਚ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਆਦਿਤਿਆ ਠਾਕਰੇ ਨੇ ਦਿੱਤੀ। ਆਦਿਤਿਆ ਨੇ ਦੱਸਿਆ ਕਿ ਉਸ ਦੇ ਪਿਤਾ ਪਹਿਲਾਂ ਤੋਂ ਯੋਜਨਾਬੱਧ ਸਿਹਤ ਜਾਂਚ ਲਈ ਹਸਪਤਾਲ ਗਏ ਸਨ ਅਤੇ ਉਹ ਤੰਦਰੁਸਤ ਹਨ। ਆਦਿਤਿਆ ਨੇ ‘ਐਕਸ’ ’ਤੇ ਲਿਖਿਆ, ‘ਅੱਜ ਸਵੇਰੇ ਊਧਵ ਠਾਕਰੇ ਜੀ ਨੇ ਸਰ ਐੱਚਐੱਨ ਰਿਲਾਇੰਸ ਹਸਪਤਾਲ ਵਿੱਚ ਜਾਂਚ ਕਰਵਾਈ। ਤੁਹਾਡੀਆਂ ਸ਼ੁਭਕਾਮਨਾਵਾਂ ਨਾਲ ਉਹ ਸਿਹਤਮੰਦ ਹਨ ਅਤੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਮੀਡੀਆ ਦੇ ਇੱਕ ਹਿੱਸੇ ਨੇ ਊਧਵ ਠਾਕਰੇ ਦੀ ਐਂਜੀਓਪਲਾਸਟੀ ਹੋਣ ਦਾ ਦਾਅਵਾ ਕੀਤਾ ਸੀ ਪਰ ਆਦਿਤਿਆ ਦੀ ਪੋਸਟ ਵਿੱਚ ਅਜਿਹਾ ਕੋਈ ਜ਼ਿਕਰ ਨਹੀਂ ਕੀਤਾ ਗਿਆ।