

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਕਰ ਗਏ ਸਵਰਗਵਾਸ ਪਟਿਆਲਾ, 21 ਸਤੰਬਰ 2025 : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਐਤਵਾਰ ਨੂੰ ਅਕਾਲ ਚਲਾਣਾ ਕਰ ਗਏ । ਦੱਸਣਯੋਗ ਹੈ ਕਿ ਹਰਮੇਲ ਸਿੰਘ ਟੌਹੜਾ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਨ੍ਹਾਂ ਦਾ ਮੋਹਾਲੀ ਦੇ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।