ਸਾਬਕਾ ਮੰਤਰੀ ਕੰਗ ਦੀ ਹੋਈ ਘਰ ਵਾਪਸੀ, ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਖੜਗੇ ਦੀ ਅਗਵਾਈ 'ਚ ਪਾਰਟੀ 'ਚ ਹੋਏ ਸ਼ਾਮਲ
- by Aaksh News
- May 14, 2024
ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ ਨੇ ਘਰ ਵਾਪਸੀ ਕਰ ਲਈ ਹੈ। ਕੰਗ ਅੱਜ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਕਾ ਅਰਜਨ ਖੜਗੇ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਯੋਗੇਂਦਰ ਯਾਦਵ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਚੇਤੇ ਰਹੇ ਕਿ ਜਗਮੋਹਣ ਸਿੰਘ ਕੰਗ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ਕਾਂਗਰਸ ਤੋਂ ਟਿਕਟ ਦੇ ਪ੍ਰਮੁੱਖ ਦਾਵੇਦਾਰ ਸਨ ਪਰ ਪਾਰਟੀ ਨੇ ਕੰਗ ਦੀ ਟਿਕਟ ਕੱਟ ਕੇ ਵਿਜੇ ਕੁਮਾਰ ਟਿੰਕੂ ਨੂੰ ਟਿਕਟ ਦੇ ਦਿੱਤੀ ਸੀ ਜਿਸ ਕਰਕੇ ਕੰਗ ਖਫਾ ਹੋ ਕੇ ਆਪ ਵਿੱਚ ਸ਼ਾਮਲ ਹੋਏ ਸਨ।

