National
0
ਕਰਨਾਟਕ ਦੇ ਸਾਬਕਾ ਮੰਤਰੀ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਮਿਲੀ
- by Jasbeer Singh
- October 14, 2024
ਕਰਨਾਟਕ ਦੇ ਸਾਬਕਾ ਮੰਤਰੀ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਮਿਲੀ ਬੰਗਲੁਰੂ, 14 ਅਕਤੂਬਰ : ਭਾਰਤ ਦੇਸ਼ ਦੇ ਸੂਬੇ ਕਰਨਾਟਕ ਦੇ ਸਾਬਕਾ ਮੰਤਰੀ ਬੀ. ਨਗੇਂਦਰ ਨੂੰ ਬੰਗਲੁਰੂ ਵਿਚ ਲੋਕ ਪ੍ਰਤੀਨਿਧਾਂ ਲਈ ਵਿਸ਼ੇਸ਼ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਏਜੰਸੀ ਨੇ ਜਾਂਚ ਤੋਂ ਬਾਅਦ ਦਾਅਵਾ ਕੀਤਾ ਸੀ ਕਿ ਬੀ ਨਗੇਂਦਰ ਦੇ ਪ੍ਰਭਾਵ ਹੇਠ ਨਿਗਮ (ਕਰਨਾਟਕ ਮਹਾਰਿਸ਼ੀ ਵਾਲਮੀਕਿ ਐਸਟੀ ਵਿਕਾਸ ਨਿਗਮ) ਦਾ ਖਾਤਾ ਬਿਨਾਂ ਕਿਸੇ ਦਸਤਾਵੇਜ਼ਾਂ ਦੇ ਹੋਰ ਥਾਂ ਬਦਲ ਦਿੱਤਾ ਗਿਆ ਤੇ 187 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਏਜੰਸੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਪੈਸੇ ਦੀ ਵਰਤੋਂ ਕੁਝ ਸਮੇਂ ਪਹਿਲਾਂ ਹੋਈਆਂ ਚੋਣਾਂ ਵਿਚ ਇਕ ਉਮੀਦਵਾਰ ਦੀ ਮਦਦ ਕਰਨ ਲਈ ਕੀਤੀ ਗਈ ।
