
ਸ੍ਰੀਨਗਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਰਾਜਪੁਰਾ ਵਿੱ
- by Jasbeer Singh
- April 26, 2025

ਸ੍ਰੀਨਗਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਰਾਜਪੁਰਾ ਵਿੱਚ ਕੈਂਡਲ ਮਾਰਚ ਕੱਢਿਆ - ਪਹਿਲਗਾਮ ਦੀ ਘਟਨਾ ਮਨੁੱਖਤਾ ਵਿਰੁੱਧ ਘਿਨਾਉਣਾ ਅਪਰਾਧ : ਕੰਬੋਜ ਪਟਿਆਲਾ, 26 ਅਪ੍ਰੈਲ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਸ਼ਾਮ ਸ੍ਰੀਨਗਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 28 ਲੋਕਾਂ ਦੀ ਦੁਖਦਾਈ ਮੌਤ ਦੇ ਵਿਰੁੱਧ ਸਖ਼ਤ ਸਟੈਂਡ ਲਿਆ। ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਸ਼ਹਿਰ ਦੇ ਟਾਹਲੀ ਵਾਲਾ ਚੌਕ ਤੋਂ ਇੱਕ ਮੋਮਬੱਤੀ ਮਾਰਚ ਕੱਢਿਆ । ਇਸ ਸੋਗ ਦੇ ਪ੍ਰਤੀਕ ਵਜੋਂ ਬਲਦੀਆਂ ਮੋਮਬੱਤੀਆਂ ਲੈ ਕੇ, ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਲੰਘਿਆ । ਇਸ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਗੁਆਂਢੀ ਦੇਸ਼ ਵਿੱਚ ਵਧ ਰਹੇ ਅੱਤਵਾਦ ਵਿਰੁੱਧ ਆਪਣਾ ਗੁੱਸਾ ਪ੍ਰਗਟ ਕੀਤਾ। ਮਾਰਚ ਵਿੱਚ ਹਿੱਸਾ ਲੈਣ ਵਾਲਿਆਂ ਨੇ ਪਹਿਲਗਾਮ ਵਿੱਚ ਮਾਰੇ ਗਏ ਮਾਸੂਮ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਅੱਤਵਾਦ ਦੇ ਇਸ ਕਾਇਰਤਾਪੂਰਨ ਕਾਰੇ ਦੀ ਸਖ਼ਤ ਨਿੰਦਾ ਕੀਤੀ। ਬਾਜ਼ਾਰਾਂ ਵਿੱਚੋਂ ਲੰਘਦੇ ਹੋਏ, ਉਨ੍ਹਾਂ ਨੇ ਨਾਗਰਿਕਾਂ ਨੂੰ ਅੱਤਵਾਦ ਵਿਰੁੱਧ ਇੱਕਜੁੱਟ ਹੋਣ ਦੀ ਅਪੀਲ ਵੀ ਕੀਤੀ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ । ਇਸ ਮੌਕੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ, ਪਹਿਲਗਾਮ ਵਿੱਚ ਜੋ ਹੋਇਆ ਉਹ ਮਨੁੱਖਤਾ ਵਿਰੁੱਧ ਇੱਕ ਘਿਨਾਉਣਾ ਅਪਰਾਧ ਹੈ। ਅਸੀਂ ਇਸ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਪਾਕਿਸਤਾਨ ਤੋਂ ਅੱਤਵਾਦ ਦਾ ਸਮਰਥਨ ਬੰਦ ਕਰਨ ਦੀ ਮੰਗ ਕਰਦੇ ਹਾਂ । ਮੋਮਬੱਤੀ ਮਾਰਚ ਨੇ ਰਾਜਪੁਰਾ ਸ਼ਹਿਰ ਵਿੱਚ ਸੋਗ ਅਤੇ ਗੁੱਸੇ ਦੀ ਲਹਿਰ ਲਿਆਂਦੀ, ਵੱਡੀ ਗਿਣਤੀ ਵਿੱਚ ਨਾਗਰਿਕ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਅਤੇ ਪੀੜਤਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਨ ਲਈ ਸੜਕਾਂ ’ਤੇ ਉਤਰ ਆਏ। ਪੁਲਿਸ ਪ੍ਰਸ਼ਾਸਨ ਨੇ ਮਾਰਚ ਦੌਰਾਨ ਸ਼ਾਂਤੀ ਵਿਵਸਥਾ ਬਣਾਈ ਰੱਖੀ । ਇਸ ਮੌਕੇ ਤੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਬਲਦੇਵ ਸਿੰਘ ਗਦੋ ਮਾਜਰਾ ਪਾਰਸ਼ਦ ਜਗਨੰਦਨ ਗੁਪਤਾ, ਪਾਰਸਰਦ ਅਨਿਲ ਟਨਿ ਮਨੀਸ਼ ਕੁਮਾਰ ,ਅਮਨਦੀਪ ਨਾਗੀ ਅਤੇ ਹੋਰ ਕਾਂਗਰਸੀ ਵਰਕਰ ਤੇ ਅਹੁਦੇਦਾਰ ਹਾਜ਼ਰ ਰਹੇ ।